10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਿਵਲ ਪਸ਼ੂ ਹਸਪਤਾਲ ਫਤਿਹ ਮਾਜਰੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸਮਾਣਾ, 9 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਬੀਤੇ ਦਿਨ ਸਿਵਲ ਪਸ਼ੂ ਹਸਪਤਾਲ ਫਤਿਹਮਾਜਰੀ ਵਿਖੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ ਤੇ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਬਦਲਦੇ ਮੌਸਮ ਵਿਚ ਪਸ਼ੂਆਂ ਦੀ ਸਿਹਤ ਦਾ ਧਿਆਨ ਰੱਖਣ ਅਤੇ ਉਨ੍ਹਾਂ ਦੀ ਸਹੀ ਦੇਖ-ਰੇਖ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 10-10-2026
ਸਮਾਣਾ, 9 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਬੀਤੇ ਦਿਨ ਸਿਵਲ ਪਸ਼ੂ ਹਸਪਤਾਲ ਫਤਿਹਮਾਜਰੀ ਵਿਖੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ ਤੇ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਬਦਲਦੇ ਮੌਸਮ ਵਿਚ ਪਸ਼ੂਆਂ ਦੀ ਸਿਹਤ ਦਾ ਧਿਆਨ ਰੱਖਣ ਅਤੇ ਉਨ੍ਹਾਂ ਦੀ ਸਹੀ ਦੇਖ-ਰੇਖ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਮਨਜੀਤ ਸਿੰਘ ਪੋਲਟਰੀ ਇੰਸਪੈਕਟਰ ਵਲੋਂ ਮੁਰਗੀ ਪਾਲਣ ਦੇ ਕਿੱਤੇ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪਸ਼ੂ ਪਾਲਕਾਂ ਨੂੰ ਇਸ ਕਿੱਤੇ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ 15 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਮੂੰਹ-ਖੁਰ ਦੀ ਵੈਕਸੀਨੇਸ਼ਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪਸ਼ੂਆਂ ਨੂੰ ਸਮੇਂ ਸਿਰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੀ ਡਿਪਟੀ ਡਾਇਰੈਕਟਰ ਡਾ. ਸੋਨਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਪਸ਼ੂਆਂ ਦੀ ਸਿਹਤ, ਸਾਂਭ-ਸੰਭਾਲ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਅਹਿਮ ਜਾਣਕਾਰੀ ਦਿੱਤੀ। ਕੈਂਪ ਉਪਰੰਤ ਡਿਪਟੀ ਡਾਇਰੈਕਟਰ ਡਾ. ਸੋਨਿੰਦਰ ਕੌਰ ਵਲੋਂ ਜ਼ਿਲ੍ਹਾ ਪਸ਼ੂ ਭਲਾਈ ਸੋਸਾਇਟੀ ਦੇ ਕੈਟਲ ਪਾਊਂਡ ਗਾਜ਼ੀਪੁਰ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਬੂਟੇ ਵੀ ਲਗਾਏ ਗਏ। ਇਸ ਮੌਕੇ ਤਹਿਸੀਲ ਸਮਾਣਾ ਦੇ ਐਸ.ਵੀ.ਓ. ਡਾ. ਜਗਦੇਵ ਸਿੰਘ, ਵੈਟਰਨਰੀ ਅਫ਼ਸਰ ਡਾ. ਜਗਪ੍ਰੀਤ ਸਿੰਘ, ਵੈਟਰਨਰੀ ਇੰਸਪੈਕਟਰ ਪਿਊਸ਼ ਤੇ ਗੁਰਦੀਪ ਖ਼ਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਡੀਆਂ ਉੱਚ ਪੰਥਕ ਰਵਾਇਤਾਂ ਅਤੇ ਸੰਸਥਾਵਾਂ ਨੂੰ ਭਾਰੀ ਢਾਹ ਲੱਗ ਰਹੀ ਹੈ- ਕੋਹਲੀ ਅਗਲੀ ਖ਼ਬਰ ਭਾਕਿਯੂ ਡਕੌਂਦਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।