13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਣਜੋਧ ਸਿੰਘ ਹਡਾਣਾ ਨੇ ਬੀਬੀਪੁਰ ਖੁਰਦ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਮਾਨ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਹਡਾਣਾ

ਦੇਵੀਗੜ੍ਹ, 12 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਸਹੂਲਤਾਂ ਵਿਚ ਵਾਧਾ ਕਰਨ ਦੀ ਲੜੀ ਤਹਿਤ ਹਲਕਾ ਸਨੌਰ ਦੇ ਪਿੰਡ ਬੀਬੀਪੁਰ ਖੁਰਦ ਵਿਖੇ ਨਵੇਂ ਬਣਨ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਅਤੇ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 13-10-2026
ਦੇਵੀਗੜ੍ਹ, 12 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਸਹੂਲਤਾਂ ਵਿਚ ਵਾਧਾ ਕਰਨ ਦੀ ਲੜੀ ਤਹਿਤ ਹਲਕਾ ਸਨੌਰ ਦੇ ਪਿੰਡ ਬੀਬੀਪੁਰ ਖੁਰਦ ਵਿਖੇ ਨਵੇਂ ਬਣਨ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਅਤੇ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡਾਂ ਵਿਚ ਸਮਾਜਿਕ ਸਮਾਗਮਾਂ, ਪੰਚਾਇਤੀ ਇਕੱਠਾਂ ਤੇ ਸੁੱਖ-ਦੁੱਖ ਦੇ ਪ੍ਰੋਗਰਾਮਾਂ ਲਈ ਇਕ ਸਾਂਝੇ ਤੇ ਆਧੁਨਿਕ ਹਾਲ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਕਮਿਊਨਿਟੀ ਹਾਲ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਵਿਚ ਮਿਆਰੀ ਸਮੱਗਰੀ ਵਰਤੀ ਜਾਵੇ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਹਡਾਣਾ ਨੇ ਦੁਹਰਾਇਆ ਕਿ ਮਾਨ ਸਰਕਾਰ ਹਲਕੇ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਸ ਕਾਰਜ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਸੁਨੀਤਾ ਕੌਰ, ਪੰਚ ਮੀਹਾ ਸਿੰਘ, ਪੰਚ ਕ੍ਰਿਸ਼ਨ ਦੇਵੀ, ਪੰਚ ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਨਿਰੰਜਨ ਸਿੰਘ, ਗੁਰਪ੍ਰੀਤ ਸਿੰਘ, ਜੈ ਰਾਮ, ਪ੍ਰਿਥੀ ਸਿੰਘ ਤੋਂ ਇਲਾਵਾ ਹੋਰ ਪਾਰਟੀ ਆਗੂ, ਬਲਾਕ ਪ੍ਰਧਾਨ, ਪੰਚਾਇਤ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਨੇ ਸੂਬਾ ਪੱਧਰੀ ਰਾਸ਼ਟਰੀ ਗਾਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਰਪੰਚ ਨੂੰ ਪੰਚਾਂ ਤੋਂ ਸਹਿਯੋਗ ਨਾ ਮਿਲਣ ਕਾਰਨ ਭੱਟੀਆਂ ਪਿੰਡ ਵਿਕਾਸ ਪੱਖੋ ਪੱਛੜਿਆ ਸਰਪੰਚ ਦਾ ਕੋਰਮ ਪੂਰਾ ਨਹੀਂ ਰਿਹਾ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।