13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਧੂੰਮੀ, ਘੁਟੀਂਡ

ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਧੂੰਮੀ ਅਤੇ ਰਾਜਵਿੰਦਰ ਸਿੰਘ ਘੁਟੀਂਡ ਵਲੋਂ ਸਵਾਗਤ ਕੀਤਾ ਗਿਆ ਉੱਥੇ ਹੀ ਵਧਾਈ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਹਰਵਿੰਦਰ ਸਿੰਘ ਧੂੰਮੀ, ਰਾਜਵਿੰਦਰ ਸਿੰਘ ਘੁਟੀਂਡ। 13-10-2026
ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਧੂੰਮੀ ਅਤੇ ਰਾਜਵਿੰਦਰ ਸਿੰਘ ਘੁਟੀਂਡ ਵਲੋਂ ਸਵਾਗਤ ਕੀਤਾ ਗਿਆ ਉੱਥੇ ਹੀ ਵਧਾਈ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਇਕ ਤਜਰਬੇਕਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਦਾ ਮਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਪਿੰਡ ਬਰਵਾਲੀ ਖ਼ੁਰਦ ਦੇ ਛੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਤੇ ਸਨਮਾਨ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ- ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।