13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਬਰਵਾਲੀ ਖ਼ੁਰਦ ਦੇ ਛੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਸੋਨ ਤਗਮੇ

ਖਮਾਣੋਂ, 12 ਅਕਤੂਬਰ (ਮਨਮੋਹਨ ਸਿੰਘ ਕਲੇਰ)- ਪਿੰਡ ਬਰਵਾਲੀ ਖ਼ੁਰਦ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਹਿੱਸਾ ਲੈਂਦਿਆਂ 6 ਵੱਖ-ਵੱਖ ਸੋਨ ਤਗਮੇ ਜਿੱਤੇ ਹਨ। ਇਨ੍ਹਾਂ ਖਿਡਾਰੀਆਂ ਨੂੰ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਪੰਚ ਅਮਰੀਕ ਸਿੰਘ ਤੇ ਹੋਰਨਾਂ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 13-10-2026
ਖਮਾਣੋਂ, 12 ਅਕਤੂਬਰ (ਮਨਮੋਹਨ ਸਿੰਘ ਕਲੇਰ)- ਪਿੰਡ ਬਰਵਾਲੀ ਖ਼ੁਰਦ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਹਿੱਸਾ ਲੈਂਦਿਆਂ 6 ਵੱਖ-ਵੱਖ ਸੋਨ ਤਗਮੇ ਜਿੱਤੇ ਹਨ। ਇਨ੍ਹਾਂ ਖਿਡਾਰੀਆਂ ਨੂੰ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਪੰਚ ਅਮਰੀਕ ਸਿੰਘ ਤੇ ਹੋਰਨਾਂ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਿੰਡ ਬਰਵਾਲੀ ਖ਼ੁਰਦ ਦੇ ਉਕਤ 6 ਖਿਡਾਰੀਆਂ ਨੇ ਵੱਖ-ਵੱਖ ਈਵੈਂਟ ਵਿਚ ਹਿੱਸਾ ਲੈਂਦੇ ਹੋਏ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਸੋਨ ਤਗਮੇ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਦੀ ਸਫਲਤਾ ਪਿੱਛੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਤੇ ਕੋਚ ਲੱਖਾ ਬਰਵਾਲੀ ਦਾ ਬਹੁਤ ਜ਼ਿਆਦਾ ਸਹਿਯੋਗ ਹੈ। ਇਨ੍ਹਾਂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕਰਨ ਮੌਕੇ ਗੁਰੀ ਬਰਵਾਲੀ ਪ੍ਰਧਾਨ ਸੋਨੂੰ ਬਰਵਾਲੀ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਪ੍ਰੀ-ਰਿਪਬਲਿਕ-ਡੇ ਕੈਂਪ ਲਈ ਚੋਣ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਧੂੰਮੀ, ਘੁਟੀਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।