15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਮੰਡੀਕਰਨ ਦੇ ਢਾਂਚੇ ਨਾਲ ਸਬੰਧਿਤ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਦੱਸਿਆ ਕਿ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਖੜ੍ਹੀ ਫ਼ਸਲ ਤੇ ਮੰਡੀਆਂ ਵਿਚ ਪਏ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨਾਲ ਝੋਨੇ ਦੀ ਫ਼ਸਲ ਸੰਬੰਧੀ ਸਮੱਸਿਆਵਾਂ ਬਾਰੇ ਕੇਂਦਰੀ ਖੇਤੀਬਾੜੀ ਦੇ ਨਾਂਅ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ: ਕਰਨ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਮੰਡੀਕਰਨ ਦੇ ਢਾਂਚੇ ਨਾਲ ਸਬੰਧਿਤ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਦੱਸਿਆ ਕਿ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਖੜ੍ਹੀ ਫ਼ਸਲ ਤੇ ਮੰਡੀਆਂ ਵਿਚ ਪਏ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਰਥਿਕ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਸਾਰਾ ਝੋਨਾ ਯੂ.ਆਰ.ਐੱਸ. ਮਾਪਦੰਡਾਂ ਤਹਿਤ ਖ਼ਰੀਦਣ ਲਈ ਨਮੀ ਅਤੇ ਦਾਗ਼ੀ ਦਾਣਿਆਂ ਸਬੰਧੀ ਨਿਯਮਾਂ ਵਿਚ ਲੋੜੀਂਦੀ ਛੋਟ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਦੀ ਸ਼ੈਲਰ ਇੰਡਸਟਰੀ ਨੂੰ ਹਰਿਆਣਾ ਦੀ ਤਰਜ਼ ’ਤੇ ਮਿਲਿੰਗ ਲਈ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਵੀ ਉਠਾਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਨੂੰ ਯੀਲਡ (ਚਾਵਲ ਦੀ ਪ੍ਰਾਪਤੀ ਦੇ ਨਿਰਧਾਰਿਤ ਅਨੁਪਾਤ) ਵਿਚ ਵੀ ਲੋੜੀਂਦੀ ਛੋਟ ਦਿੱਤੀ ਜਾਵੇ, ਤਾਂ ਜੋ ਸ਼ੈਲਰ ਉਦਯੋਗ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋ ਸਕੇ। ਆਗੂਆਂ ਨੇ ਪੰਜਾਬ ਵਿਚ ਅਨਾਜ ਦੀ ਭੰਡਾਰਨ ਸਮਰੱਥਾ ਵਧਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਚੌਲ ਭੰਡਾਰ ਕਰਨ ਲਈ ਉੱਤਰ ਪ੍ਰਦੇਸ਼, ਹਰਿਆਣਾ ਅਤੇ ਜੰਮੂ-ਕਸ਼ਮੀਰ ਵਰਗੇ ਇਲਾਕਿਆਂ ਵਿਚ ਜਗ੍ਹਾ ਲੱਭਣੀ ਪਈ ਸੀ। ਇਸ ਕਾਰਨ ਸ਼ੈਲਰ ਮਾਲਕਾਂ ਨੂੰ ਵਾਧੂ ਮੁਸ਼ਕਲਾਂ ਅਤੇ ਖ਼ਰਚਿਆਂ ਦਾ ਸਾਹਮਣਾ ਕਰਨਾ ਪਿਆ। ਇਸ ਲਈ ਪੰਜਾਬ ਵਿਚ ਹੀ ਭੰਡਾਰਨ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਆਗੂਆਂ ਨੇ ਮੰਗ ਕੀਤੀ ਕਿ ਚੌਲਾਂ ਵਿਚ ਟੁੱਟੇ ਦਾਣਿਆਂ ਦੀ ਨਿਰਧਾਰਿਤ ਹੱਦ ਸਬੰਧੀ ਕੇਂਦਰ ਸਰਕਾਰ ਵਲੋਂ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕੀਤੀ ਗਈ ਛੋਟ ਨੂੰ ਮੁੜ ਵਧਾ ਕੇ 25 ਫ਼ੀਸਦੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਫ਼ੈਸਲੇ ਲੈਣੇ ਚਾਹੀਦੇ ਹਨ। ਪਿਛਲੇ ਸਾਲ ਝੋਨੇ ਦੀ ਖ਼ਰੀਦ ਲਿਮਟ 190 ਲੱਖ ਮੀਟਰਕ ਟਨ ਸੀ ਜਿਸ ਨੂੰ ਘਟਾ ਕੇ ਇਸ ਵਾਰ 180 ਲੱਖ ਮੀਟਰਕ ਟਨ ਕਰ ਦਿੱਤਾ ਗਿਆ ਹੈ। ਜਦਕਿ ਫ਼ਸਲ ਦੇ 200 ਲੱਖ ਮੀਟਰਕ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਇਸ ਲਈ ਖ਼ਰੀਦ ਲਿਮਟ ਨੂੰ ਘੱਟ ਕਰਨ ਦੀ ਬਜਾਏ 200 ਲੱਖ ਮੀਟਰਕ ਟਨ ਤੋਂ ਵਧਾਇਆ ਜਾਵੇ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਜਗਤਾਰ ਸਿੰਘ ਭੱਟੀਆਂ, ਸੁਰਜੀਤ ਸਿੰਘ ਜਖਵਾਲੀ, ਹਰਚੰਦ ਸਿੰਘ, ਜੈ ਸਿੰਘ ਬਾੜਾ, ਸੁਰਿੰਦਰ ਸਿੰਘ ਸੁਹਾਗਹੇੜੀ, ਡਾ. ਮਨਜੀਤ ਸਿੰਘ, ਕਸ਼ਮੀਰਾ ਸਿੰਘ ਖਮਾਣੋਂ, ਬਲਤੇਜ ਸਿੰਘ ਮਹਿਮੂਦਪੁਰ, ਜੱਸਾ ਸਿੰਘ ਆਹਲੂਵਾਲੀਆ ਤੇ ਪ੍ਰੇਮ ਸਿੰਘ ਪੰਜਕੋਹਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਕਾਂਗਰਸ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਕੱਢਿਆ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।