15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਕਥਿਤ ਜਾਤੀ ਸੂਚਕ ਸ਼ਬਦਾਵਲੀ ਵਰਤਣ ਦਾ ਮਾਮਲਾ ਭਖਿਆ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੀ ਲੀਡਰਸ਼ਿਪ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਵਿਧਾਇਕ ਗਿਆਸਪੁਰਾ ਖ਼ਿਲਾਫ਼ ਦਿੱਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕਥਿਤ ਤੌਰ ’ਤੇ ਜਾਤੀ ਸੂਚਕ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਜਥੇਦਾਰ ਅਵਤਾਰ ਸਿੰਘ ਰਿਆ ਤੇ ਭਾਈ ਰਵਿੰਦਰ ਸਿੰਘ ਖ਼ਾਲਸਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਫ਼ਤਹਿਗੜ੍ਹ ਸਾਹਿਬ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸਮੇਤ ਹੋਰਨਾਂ ਆਗੂਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਮਾਮਲਾ ਦਰਜ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬਾਨ। ਤਸਵੀਰ: ਕਰਨ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕਥਿਤ ਤੌਰ ’ਤੇ ਜਾਤੀ ਸੂਚਕ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਜਥੇਦਾਰ ਅਵਤਾਰ ਸਿੰਘ ਰਿਆ ਤੇ ਭਾਈ ਰਵਿੰਦਰ ਸਿੰਘ ਖ਼ਾਲਸਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਫ਼ਤਹਿਗੜ੍ਹ ਸਾਹਿਬ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸਮੇਤ ਹੋਰਨਾਂ ਆਗੂਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਮਾਮਲਾ ਦਰਜ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਜਥੇਦਾਰ ਰਿਆ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ। ਸ਼ਿਕਾਇਤਕਰਤਾ ਆਗੂਆਂ ਨੇ ਦੋਸ਼ ਲਾਇਆ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਸਬੰਧੀ ਕਥਿਤ ਤੌਰ ’ਤੇ ਵਰਤੀ ਗਈ ਇਤਰਾਜ਼ਯੋਗ ਤੇ ਜਾਤੀ ਸੂਚਕ ਸ਼ਬਦਾਵਲੀ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਧਾਰਮਿਕ ਤਖ਼ਤ ਹੈ ਤੇ ਇਸ ਨਾਲ ਸਬੰਧਿਤ ਮਾਮਲਿਆਂ ਵਿਚ ਜ਼ਿੰਮੇਵਾਰੀ ਅਤੇ ਸਤਿਕਾਰ ਵਾਲਾ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਆਗੂਆਂ ਨੇ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਸ਼ਿਕਾਇਤ ਵਿਚ ਦਰਜ ਤੱਥਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਆਪਣੇ ਵਕੀਲ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ। ਨੋਟਿਸ ਵਿਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 15 ਦਿਨਾਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗੀ ਗਈ ਤਾਂ ਵਿਧਾਇਕ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰਨ ਸਮੇਤ ਅਗਲੀ ਕਾਨੂੰਨੀ ਕਾਰਵਾਈ ਕਰਨ ਬਾਰੇ ਕਦਮ ਚੁੱਕੇ ਜਾ ਸਕਦੇ ਹਨ। ਸ਼ਿਕਾਇਤਕਰਤਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਨ ਦਾ ਮਕਸਦ ਮਾਮਲੇ ਦੀ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਫ਼ਤਹਿਗੜ੍ਹ ਸਾਹਿਬ ਇੰਚਾਰਜ ਬਲਜੀਤ ਸਿੰਘ ਭੁੱਟਾ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਐਡਵੋਕੇਟ ਗਗਨਦੀਪ ਸਿੰਘ ਵਿਰਕ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਕਾਂਗਰਸ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।