15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬ ਵਿਰੁੱਧ ਵਿਵਾਦਿਤ ਸ਼ਬਦਾਵਲੀ ਵਰਤਣਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ- ਪ੍ਰਦੀਪ ਸਿੰਘ ਕਲੌੜ

ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ, ਸ਼ਾਨ ਅਤੇ ਗੈਰਤ ਦਾ ਪ੍ਰਤੀਕ ਹੈ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸਿੱਖ ਕੌਮ ਦੀਆਂ ਸਰਵਉੱਚ ਧਾਰਮਿਕ ਸੰਸਥਾਵਾਂ ਦੇ ਸਤਿਕਾਰ ਨੂੰ ਸਿਆਸੀ ਮੁਫ਼ਾਦਾਂ ਦੀ ਭੇਟ ਨਾ ਚੜ੍ਹਾਉਣ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ ) ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਵਿਰੁੱਧ ਵਰਤੀ ਗਈ ਵਿਵਾਦਿਤ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੀਤਾ।

ਅਜੀਤ ਡੈਸਕ 15-10-2026
ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ, ਸ਼ਾਨ ਅਤੇ ਗੈਰਤ ਦਾ ਪ੍ਰਤੀਕ ਹੈ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸਿੱਖ ਕੌਮ ਦੀਆਂ ਸਰਵਉੱਚ ਧਾਰਮਿਕ ਸੰਸਥਾਵਾਂ ਦੇ ਸਤਿਕਾਰ ਨੂੰ ਸਿਆਸੀ ਮੁਫ਼ਾਦਾਂ ਦੀ ਭੇਟ ਨਾ ਚੜ੍ਹਾਉਣ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ ) ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਵਿਰੁੱਧ ਵਰਤੀ ਗਈ ਵਿਵਾਦਿਤ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮਹਾਨ ਸੰਸਥਾ ਦੀ ਮਾਣ-ਮਰਿਆਦਾ ’ਤੇ ਸਵਾਲ ਚੁੱਕਣਾ ਜਾਂ ਇਸ ਦੇ ਜਥੇਦਾਰ ਸਾਹਿਬ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਆਸੀ ਅਹੁਦੇ ਮਿਲਣ ਨਾਲ ਕਿਸੇ ਵੀ ਆਗੂ ਨੂੰ ਇਹ ਅਧਿਕਾਰ ਨਹੀਂ ਮਿਲ ਜਾਂਦਾ ਕਿ ਉਹ ਸਿੱਖ ਕੌਮ ਦੀਆਂ ਸਤਿਕਾਰਤ ਧਾਰਮਿਕ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਬਾਰੇ ਮਨਮਰਜ਼ੀ ਦੀ ਬਿਆਨਬਾਜ਼ੀ ਕਰੇ। ਜਥੇਦਾਰ ਕਲੌੜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ ਅਤੇ ਸਾਂਝ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬਾਨ ਨੇ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਨੂੰ ਮੁੱਢੋਂ ਨਕਾਰਿਆ ਹੈ, ਅਜਿਹੇ ’ਚ ਕਿਸੇ ਧਾਰਮਿਕ ਜਾਂ ਪ੍ਰਬੰਧਕੀ ਮਾਮਲੇ ਨੂੰ ਜਾਤੀਵਾਦ ਦਾ ਰੰਗ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨਾ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਮਾਮਲਿਆਂ ਵਿਚ ਕੋਈ ਇਤਰਾਜ਼ ਜਾਂ ਮਤਭੇਦ ਹੋਣ ’ਤੇ ਵੀ ਆਪਣੀ ਗੱਲ ਮਰਿਆਦਾ, ਸੰਜਮ ਅਤੇ ਸਤਿਕਾਰ ਨਾਲ ਰੱਖਣੀ ਚਾਹੀਦੀ ਹੈ। ਉਨ੍ਹਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਵਿਵਾਦਿਤ ਬਿਆਨਬਾਜ਼ੀ ਲਈ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਇਸ ਮੌਕੇ ਅਮਨਪਾਲ ਸਿੰਘ ਨਾਹਨਹੇੜੀ, ਸਵਰਨ ਸਿੰਘ ਸ਼ਿਵਦਾਸਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਹੰਸ, ਬਹਾਦਰ ਸਿੰਘ ਦੇਦੜਾਂ, ਮਨਦੀਪ ਸਿੰਘ ਕਿੱਕੀ, ਬੀਰ ਦਵਿੰਦਰ ਸਿੰਘ, ਲਾਲ ਸਿੰਘ ਮਿਸਤਰੀ ਸਮੇਤ ਪਾਰਟੀ ਤੇ ਹੋਰ ਕਈ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅਮਰਜੀਤ ਸਿੰਘ ਬੈਨੀਪਾਲ ਅਗਲੀ ਖ਼ਬਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰ ਦੀ ਸਿਹਤਯਾਬੀ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।