17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਆਪ’ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ- ਰਾਜੂ ਖੰਨਾ

ਅਮਲੋਹ, 16 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਿੰਡ ਤੰਦਾਬੱਧਾ ਖ਼ੁਰਦ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਬੀਬੀਆਂ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 17-10-2026
ਅਮਲੋਹ, 16 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਿੰਡ ਤੰਦਾਬੱਧਾ ਖ਼ੁਰਦ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਬੀਬੀਆਂ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਲੁੱਟ-ਖੋਹ, ਕਤਲ ਤੇ ਗੋਲਾਬਾਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਧਮਕੀਆਂ ਮਿਲਣਾ ਅਤੇ ਉਨ੍ਹਾਂ ’ਤੇ ਹਮਲੇ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਬਣਨ ’ਤੇ ਪੰਜਾਬ ਦੀ ਤਰੱਕੀ ਅਤੇ ਹਲਕਾ ਅਮਲੋਹ ਦੇ ਰੁਕੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਚਮਕੌਰ ਸਿੰਘ ਤੰਦਾਬੱਧਾ, ਐੱਸ.ਓ.ਆਈ. ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਯੂਥ ਆਗੂ ਹਰਜੀਤ ਸਿੰਘ ਨੀਟਾ ਪਹੇੜੀ, ਰਾਜਿੰਦਰ ਸਿੰਘ ਰਾਜੀ ਤੰਦਾਬੱਧਾ, ਜਥੇਦਾਰ ਭਾਗ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ ਜੱਗੀ ਬੁੱਗਾ, ਬਲਵਿੰਦਰ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਹਰਮੇਸ਼ ਕੌਰ, ਅਮਰਜੀਤ ਕੌਰ, ਰਣਜੀਤ ਕੌਰ, ਰਾਜਵੰਤ ਕੌਰ, ਗੁਰਮੇਲ ਕੌਰ, ਰਣਬੀਰ ਸਿੰਘ, ਕਰਨੈਲ ਸਿੰਘ, ਪਰਮਵੀਰ ਸਿੰਘ, ਕੋਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸਾਨੂੰ ਸ੍ਰੀ ਰਾਮ ਜੀ ਦੇ ਜੀਵਨ ਤੋਂ ਚੰਗਾ ਜੀਵਨ ਜਿਊਣ ਦੀ ਸਿੱਖਿਆ ਮਿਲਦੀ ਹੈ- ਡਾ. ਜਸਵੰਤ ਸਿੰਘ ਅਗਲੀ ਖ਼ਬਰ ਐਸ. ਡੀ. ਐਮ. ਹਰਵੀਰ ਕੌਰ ਨੇ ਮਛਰਾਏ ਕਲਾਂ ਤੇ ਬੁੱਗਾ ਕਲਾਂ ਮੰਡੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।