17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਮ-ਲੀਲ੍ਹਾ ਸਾਡੀ ਸੰਸਕ੍ਰਿਤੀ ਧਾਰਮਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਦਾ ਅਹਿਮ ਪ੍ਰਤੀਕ- ਨਰੇਸ਼ ਵੈਦ

ਬਸੀ ਪਠਾਣਾਂ, 16 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਅਜੀਤ ਡੈਸਕ 17-10-2026
ਬਸੀ ਪਠਾਣਾਂ, 16 ਅਕਤੂਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)- ਰਾਮ-ਲੀਲ੍ਹਾ ਸਾਡੀ ਸੰਸਕ੍ਰਿਤੀ ਧਾਰਮਿਕ ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਅਹਿਮ ਪ੍ਰਤੀਕ ਹੈ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦਾ ਜੀਵਨ ਸਾਨੂੰ ਸਚਾਈ, ਧਰਮ, ਸਬਰ ਅਤੇ ਤਿਆਗ ਦਾ ਸੰਦੇਸ਼ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਡੀਅਨ ਬੈਂਕ ਇਪਲਾਈਜ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਨਰੇਸ਼ ਵੈਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਅਗਰਵਾਲ ਧਰਮਸ਼ਾਲਾ ਵਿਖੇ ਚੱਲ ਰਹੀ ਰਾਮ ਲੀਲ੍ਹਾ ਦੇ ਮੰਚਨ ਦੌਰਾਨ ਕੀਤਾ। ਇਸ ਮੌਕੇ ਸ਼੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਮੁੱਖ ਮਹਿਮਾਨ ਨਰੇਸ਼ ਵੈਦ, ਅਜੇ ਕੁਮਾਰ, ਵਿਸ਼ਾਲ ਕੁਮਾਰ, ਭਵੇਂਸ਼ ਮੰਨੂ ਸ਼ਰਮਾ, ਸ਼ਨੀ ਕੁਮਾਰ, ਜਗਜੀਤ ਸਿੰਘ ਜੱਗੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਜਨਰਲ ਸਕੱਤਰ ਮਨੋਜ ਕੁਮਾਰ ਭੰਡਾਰੀ, ਸਟੇਜ ਸਕੱਤਰ ਭਾਰਤ ਭੂਸ਼ਣ ਸ਼ਰਮਾ ਨੇ ਮੁੱਖ ਮਹਿਮਾਨ ਨਰੇਸ਼ ਵੈਦ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸ਼੍ਰੀ ਰਾਮ ਲੀਲ੍ਹਾ ਦਾ ਮੰਚਨ 21 ਅਕਤੂਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਦਸਹਿਰਾ ਗਰਾਊਂਡ ਵਿਖੇ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਮੇਟੀ ਦੇ ਖ਼ਜ਼ਾਨਚੀ ਜਤਿਨ ਪਰਾਸ਼ਰ, ਮੀਤ ਪ੍ਰਧਾਨ ਬਲਰਾਮ ਚਾਵਲਾ, ਸਕੱਤਰ ਗੁਰਵਿੰਦਰ ਮਿੰਟੂ, ਸਟੋਰ ਕੀਪਰ ਰਵਿੰਦਰ ਰੰਮੀ, ਨਿਰਦੇਸ਼ਕ ਹਰੀਸ਼ ਥਰੇਜਾ ਅਤੇ ਕੁਲਦੀਪ ਕਿੱਪੀ, ਵਿਨੋਦ ਸ਼ਰਮਾ, ਪ੍ਰੀਤਮ ਰਬੜ, ਪ੍ਰਵੀਨ ਕਪਿਲ, ਗੁਰਦੀਪ ਧੀਮਾਨ, ਅਮਿਤ ਪਰਾਸ਼ਰ, ਇੰਦਰਜੀਤ ਇੰਦਰੀ, ਜਤਿੰਦਰ ਸ਼ਰਮਾ, ਅਨਿਲ ਕੁਮਾਰ, ਰਵੀਸ਼ ਅਰੋੜਾ, ਪੁਨੀਤ ਚਾਵਲਾ, ਕਮਲ ਕ੍ਰਿਸ਼ਨ ਬਾਂਡਾ, ਜਸਵਿੰਦਰ ਬਬਲੂ ਸਮੇਤ ਕਮੇਟੀ ਦੇ ਸਮੂਹ ਮੈਂਬਰ, ਕਲਾਕਾਰ ਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ. ਆਈ. ਐਮ. ਟੀ. ਵਿਖੇ ਵਿਦਿਆਰਥੀਆਂ ਨੂੰ ਸਾਈਬਰ ਖ਼ਤਰਿਆਂ ਤੋਂ ਸੁਰੱਖਿਆ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਕਾਂਗਰਸ ਵਲੋਂ ਮੋਮਬੱਤੀ ਮਾਰਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।