ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਮਹਿਕਮੇ ’ਚ ਤਾਇਨਾਤ ਕਾਲੀਆਂ ਭੇਡਾਂ ਕਾਮਯਾਬ ਨਹੀਂ ਹੋਣ ਦੇ ਰਹੀਆਂ- ਗੁਰਵਿੰਦਰ ਸਿੰਘ ਢਿੱਲੋਂ
ਜਖਵਾਲੀ, 16 ਅਕਤੂਬਰ (ਨਿਰਭੈ ਸਿੰਘ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਮਹਿਕਮੇ ਵਿਚ ਤਾਇਨਾਤ ਕੁੱਝ ਕਾਲੀਆਂ ਭੇਡਾਂ ਕਾਮਯਾਬ ਨਹੀਂ ਹੋਣ ਦੇ ਰਹੀਆਂ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਤੇ ‘ਆਪ’ ਦੇ ਸੂਬਾ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਿਉਣਾ ਭੋਲਾ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ।
ਜਖਵਾਲੀ, 16 ਅਕਤੂਬਰ (ਨਿਰਭੈ ਸਿੰਘ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਮਹਿਕਮੇ ਵਿਚ ਤਾਇਨਾਤ ਕੁੱਝ ਕਾਲੀਆਂ ਭੇਡਾਂ ਕਾਮਯਾਬ ਨਹੀਂ ਹੋਣ ਦੇ ਰਹੀਆਂ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਤੇ ‘ਆਪ’ ਦੇ ਸੂਬਾ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਿਉਣਾ ਭੋਲਾ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ‘ਆਪ’ ਦੇ ਸੂਬਾ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵਿਚ ਅਜਿਹੇ ਅਨਸਰ ਮੌਜੂਦ ਹਨ, ਜੋ ਨਸ਼ਾ ਛੱਡਣ ਵਾਲਿਆਂ ਨੂੰ ਡਰਾ ਧਮਕਾ ਕੇ ਦੁਬਾਰਾ ਫਿਰ ਇਸ ਦਲ-ਦਲ ਵਿਚ ਧੱਕਣ ਦਾ ਕੰਮ ਕਰ ਰਹੇ ਹਨ ਤੇ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਹਵਾ ਕੱਢ ਰਹੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਵੀ ਵੱਡੇ ਪੱਧਰ ਤੇ ਲੋਕ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ, ਜਿੰਨਾ ਬਾਰੇ ਪੁਲਿਸ ਨੂੰ ਪਤਾ ਹੈ, ਪਰ ਕਾਰਵਾਈ ਨਹੀਂ ਹੋ ਰਹੀ ਅਤੇ ਮੁੁੱਖ ਮੰਤਰੀ ਨੂੰ ਇਸ ਪਾਸੇ ਵੱਲ ਧਿਆਨ ਦੇਣ ਦੀ ਲੋੜ ਹੈ, ਪਰ ਅਧਿਕਾਰੀਆਂ ਵਲੋਂ ਕੋਈ ਕਾਰਵਾਈ ਜਾਣ-ਬੁੱਝ ਕੇ ਨਹੀਂ ਕੀਤੀ ਜਾਂਦੀ, ਜਿਸ ਦਾ ਨਤੀਜਾ ਮਾਨਸਾ ਵਿਚ ਵਾਪਰੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਾਂਡ ਹੋ ਨਿੱਬੜਿਆ। ਪਿੰਡ ਰਿਊਨਾ ਭੋਲਾ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿਚ ਜਗਤਾਰ ਸਿੰਘ, ਸਰਪੰਚ ਭੋਲਾ ਰਿਉਣਾ ਕੁਲਜਿੰਦਰ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਤਾਲਿਬ ਖਾਂ, ਨਜ਼ੀਰ ਖਾਂ, ਸਰਬਜੀਤ ਕੌਰ, ਮਨਜੀਤ ਕੌਰ, ਮੰਗਤ ਖਾਂ, ਮਨਜੀਤ, ਸਕੀਨਾ, ਅਮਰਜੀਤ, ਗੁਰਮੀਤ ਕੌਰ, ਬਲਜੀਤ ਕੌਰ, ਰੇਸ਼ਮਾ ਬੇਗ਼ਮ, ਰਮਨਦੀਪ ਕੌਰ, ਤਰਸੇਮ ਸਿੰਘ, ਰਘੁਬੀਰ ਸਿੰਘ, ਸੁਖਜੀਵਨ ਖਾਂ, ਜਤਿੰਦਰ ਸਿੰਘ, ਲੱਖਾ ਸਿੰਘ, ਗੁਰਦੀਪ ਸਿੰਘ, ਸੁਪਿੰਦਰ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਕੌਰ ਬੈਂਕ ਅਧਿਕਾਰੀ, ਅਨਵਰ ਮੁਹੰਮਦ, ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ ਤੇ ਬਿਕਰਮਜੀਤ ਸਿੰਘ ਤਰਖਾਣ ਮਾਜਰਾ ਆਦਿ ਮੌਜੂਦ ਸਨ।