17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ 6 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਸੀ।

ਅਜੀਤ ਡੈਸਕ 17-10-2026
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ 6 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਸੀ। ਇਸ ਪਵਿੱਤਰ ਕਾਰਜ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਤਨ, ਮਨ ਅਤੇ ਧਨ ਨਾਲ ਸੇਵਾ ਨਿਭਾਈ ਗਈ। ਇਸ ਤੋਂ ਇਲਾਵਾ, ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ। ਅੱਜ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਪਾਏ ਗਏ, ਜਿਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਭਾਈ ਪ੍ਰਿਤਪਾਲ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਕਾਲਜ ਵਲੋਂ ਅਜਿਹਾ ਧਾਰਮਿਕ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਸਹਿਜ ਪਾਠ ਸਾਹਿਬ ਦੌਰਾਨ ਸੇਵਾ ਨਿਭਾਉਣ ਵਾਲੇ ਅੰਮ੍ਰਿਤਧਾਰੀ ਅਤੇ ਹੋਰ ਵਿਦਿਆਰਥੀਆਂ ਲਈ ਫ਼ੀਸ ਵਿਚ ਰਿਆਇਤ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਟਰੱਸਟ ਮੈਂਬਰ ਅਮਰਦੀਪ ਸਿੰਘ ਧਾਰਨੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਅਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਸਿੱਖ ਧਰਮ ਦੇ ਅਮੀਰ ਇਤਿਹਾਸ ਅਤੇ ਵਿਰਸੇ ਨਾਲ ਵੀ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਮੋਬਾਈਲ ਫੋਨਾਂ ਦੀ ਵਧ ਰਹੀ ਵਰਤੋਂ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਦੀ ਆਦਤ ਅਪਣਾਉਣ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੇ ਗਿਆਨ ਅਤੇ ਸੋਚ ਨੂੰ ਵਿਸ਼ਾਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਟਰੱਸਟ ਮੈਂਬਰ ਅਵਤਾਰ ਸਿੰਘ ਰਿਆ ਨੇ ਸਮਾਗਮ ਵਿੱਚ ਸ਼ਾਮਲ ਸਮੂਹ ਸ਼ਖ਼ਸੀਅਤਾਂ, ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਇਸ ਧਾਰਮਿਕ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। ਇਸ ਮੌਕੇ ਟਰੱਸਟ ਮੈਂਬਰ ਬਲਜੀਤ ਸਿੰਘ ਭੁੱਟਾ ਅਤੇ ਹਰਭਜਨ ਸਿੰਘ ਚਨਾਰਥਲ ਵੀ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਸਮੁੱਚੇ ਆਗੂਆਂ, ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਮਾਗਮ ਦੇ ਸਫਲ ਆਯੋਜਨ ਵਿਚ ਸਹਿਯੋਗ ਦੇਣ ਵਾਲੇ ਸਮੂਹ ਵਿਅਕਤੀਆਂ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਦੀ ਸੇਵਾ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਸ਼ਰਧਾ ਭਾਵਨਾ ਨਾਲ ਨਿਭਾਈ ਗਈ।
ਪਿਛਲੀ ਖ਼ਬਰ ਸਵ. ਅਮਰਜੀਤ ਸਿੰਘ ਬੈਨੀਪਾਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਮਹਿਕਮੇ ’ਚ ਤਾਇਨਾਤ ਕਾਲੀਆਂ ਭੇਡਾਂ ਕਾਮਯਾਬ ਨਹੀਂ ਹੋਣ ਦੇ ਰਹੀਆਂ- ਗੁਰਵਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।