18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਨਿਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕੰਮਕਾਜ ਠੱਪ ਰੱਖ ਕੇ ਕੀਤੀ ਹੜਤਾਲ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਵਕੀਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਅਦਾਲਤੀ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹਾਈ ਕੋਰਟ ਦੀ ਤਰਜ਼ ’ਤੇ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿਚ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲ ਸਾਹਿਬਾਨਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਹੈ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਕੰਮਕਾਜ ਠੱਪ ਕਰਕੇ ਕੀਤੀ ਹੜਤਾਲ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਤੇ ਹੋਰ ਵਕੀਲ ਸਾਹਿਬਾਨ। ਤਸਵੀਰ: ਕਰਨ ਰਜਵਾਹੇ ਦੀ ਪਟੜੀ ਤੇ ਕੀਤੇ ਨਜਾਇਜ਼ ਕਬਜ਼ਿਆਂ ਦੇ ਦ੍ਰਿਸ਼। ਅਜੀਤ ਤਸਵੀਰਾਂ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਵਕੀਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਅਦਾਲਤੀ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹਾਈ ਕੋਰਟ ਦੀ ਤਰਜ਼ ’ਤੇ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿਚ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲ ਸਾਹਿਬਾਨਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਹੈ। ਉਨ੍ਹਾਂ ਇਸ ਹੜਤਾਲ ਦਾ ਸਮਰਥਨ ਕਰਨ ਵਾਲੇ ਸਮੂਹ ਵਕੀਲ ਸਾਹਿਬਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਐਡਵੋਕੇਟ ਸੰਦੀਪ ਵਰਮਾ ਸੈਕਟਰੀ, ਰਚਿਤ ਸਿੰਗਲਾ ਖ਼ਜ਼ਾਨਚੀ, ਗਗਨਦੀਪ ਸਿੰਘ ਧੀਮਾਨ ਜੁਆਇੰਟ ਸਕੱਤਰ, ਮਨਜੀਤ ਸਿੰਘ, ਹੈਪੀ ਖਹਿਰਾ, ਹਰਸ਼ ਧੀਰ, ਕੇਸਰ ਸਿੰਘ, ਬਲਜਿੰਦਰ ਸਿੰਘ, ਕਰਨ ਵਡੇਰਾ, ਜਤਿੰਦਰ ਸਿੰਘ ਪੇਸ਼ੀ, ਭਾਰਤ ਭੂਸ਼ਣ ਸ਼ਰਮਾ, ਗੁਰਦੇਵ ਸਿੰਘ ਸੋਹਲ, ਭਵਪਨੀਤ ਸਿੰਘ ਰੰਗੀ, ਨਰਿੰਦਰ ਸਿੰਘ ਟਿਵਾਣਾ, ਅਮਨ ਸੂਦ, ਪ੍ਰਿਤਪਾਲ ਸਿੰਘ, ਜਗਵਿੰਦਰ ਸਿੰਘ ਸਮੇਤ ਹੋਰ ਵਕੀਲ ਸਾਹਿਬਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਹਿੰਦ ਦਾਣਾ ਮੰਡੀ ’ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਸਾਥੀ ਰਣਬੀਰ ਸਿੰਘ ਢਿੱਲੋਂ ਵਲੋਂ ਮੁਲਾਜ਼ਮ ਤੇ ਪੈਨਸ਼ਨਰ ਵਰਗ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਮੁਲਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।