18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵਿੱਦਿਅਕ ਸੰਸਥਾਵਾਂ ਤੇ ਸਰਕਾਰੀ ਹਸਪਤਾਲਾਂ ਵਿਚ ਕੀਤੀਆਂ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਰਕਾਰੀ ਹਸਪਤਾਲ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਰਕਾਰੀ ਹਸਪਤਾਲ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ, ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਏਰੀਏ ਅਧੀਨ ਡੇਂਗੂ ਵਿਰੋਧੀ ਟੀਮਾਂ ਨਾਲ ਵਿੱਦਿਅਕ ਅਦਾਰਿਆਂ ਅਤੇ ਸਰਕਾਰੀ ਹਸਪਤਾਲਾਂ ਵਿਚ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕੀਤਾ ਗਿਆ, ਸਪਰੇਅ ਕਰਵਾਈ ਗਈ ਅਤੇ ਵਿਦਿਆਰਥੀਆਂ, ਮਰੀਜ਼ਾਂ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੱਛਰ ਦੀ ਪੈਦਾ ਹੋਣ ਤੋਂ ਰੋਕਣ ਲਈ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਬਰਤਨਾਂ, ਫ਼ਰਿਜ ਦੀਆਂ ਟਰੇਆ ਆਦਿ ਵਿਚ ਪਾਣੀ ਜਮਾ ਨਾ ਹੋਣ ਦਿੱਤਾ ਜਾਵੇੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ, ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਡੇਂਗੂ ਤੋਂ ਬਚਾਅ, ਇਸ ਦੇ ਚਿੰਨ੍ਹ, ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਮੌਕੇ ਤੇ ਮਲਟੀਪਰਪਜ਼ ਹੈਲਥ ਵਰਕਰ ਜਗਰੂਪ ਸਿੰਘ, ਲਖਵੀਰ ਕੁਮਾਰ, ਚਰਨਜੀਤ ਵਰਮਾ, ਇਨਸੈਕਟ ਕਲੈਕਟਰ ਮਨਦੀਪ ਕੌਰ, ਨਗਰ ਕੌਂਸਲ ਤੋਂ ਮਨੀਸ਼ ਕੁਮਾਰ, ਬਰੀਡਿੰਗ ਚੈੱਕਰ ਹਰਦੀਪ ਸਿੰਘ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਲੜੀਵਾਰ 187ਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਖੇਡ ਸਹੂਲਤਾਂ ਦਾ ਵਿਸਥਾਰ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ-ਲਖਬੀਰ ਸਿੰਘ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।