18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਸ਼ਵ ’ਵਰਸਿਟੀ ਵਿਖੇ ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸੰਗੀਤ ਵਿਭਾਗ (ਵੋਕਲ) ਵਲੋਂ ਸਿੱਖ ਸੰਗੀਤਕ ਪਰੰਪਰਾਵਾਂ ਦੀ ਸੰਭਾਲ ਅਤੇ ਪ੍ਰਫੁੱਲਤਾ ਦੇ ਉਦੇਸ਼ ਨਾਲ ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਕੈਨੇਡਾ ਦੇ ਕੈਲਗਰੀ, ਅਲਬਰਟਾ ਤੋਂ ਬਲਜਿੰਦਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸੰਗੀਤ ਵਿਭਾਗ (ਵੋਕਲ) ਵਲੋਂ ਸਿੱਖ ਸੰਗੀਤਕ ਪਰੰਪਰਾਵਾਂ ਦੀ ਸੰਭਾਲ ਅਤੇ ਪ੍ਰਫੁੱਲਤਾ ਦੇ ਉਦੇਸ਼ ਨਾਲ ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਕੈਨੇਡਾ ਦੇ ਕੈਲਗਰੀ, ਅਲਬਰਟਾ ਤੋਂ ਬਲਜਿੰਦਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਲੈਕਚਰ ਲੜੀ ਲਈ ਵਿੱਤੀ ਸਹਾਇਤਾ ਦਿੱਤੀ ਹੈ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਮਨਮੀਤ ਸਿੰਘ ਭੁੱਲਰ ਦੇ ਸਮਾਜ ਭਲਾਈ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਡੀਨ (ਡਾ.) ਗੁਰਨਾਮ ਸਿੰਘ ਨੇ ਮੁੱਖ ਵਕਤਾ ਵਜੋਂ ਵਾਰ ਅਤੇ ਕਵੀਸ਼ਰੀ ਦੀ ਇਤਿਹਾਸਕ, ਸਾਹਿਤਕ ਅਤੇ ਸੰਗੀਤਕ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਇਨ੍ਹਾਂ ਪਰੰਪਰਾਵਾਂ ਦੀ ਸੰਭਾਲ ਅਤੇ ਅਗਲੀ ਪੀੜ੍ਹੀ ਤੱਕ ਸੰਚਾਰ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਜਸਬੀਰ ਸਿੰਘ ਮੋਹਲੇਕੇ ਦੇ ਹਜ਼ੂਰੀ ਢਾਡੀ ਜਥੇ ਨੇ ਸਿੱਖ ਇਤਿਹਾਸ ਦੀਆਂ ਗੌਰਵਮਈ ਘਟਨਾਵਾਂ, ਕੁਰਬਾਨੀਆਂ ਅਤੇ ਸੂਰਬੀਰਤਾ ਦੀਆਂ ਗਾਥਾਵਾਂ ਪੇਸ਼ ਕੀਤੀਆਂ । ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਵੀ ਕਵੀਸ਼ਰੀ ਗਾਇਨ ਦੀ ਪੇਸ਼ਕਾਰੀ ਕੀਤੀ। ਉਪ ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਵਲੋਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਕਲਾ, ਸੱਭਿਆਚਾਰ ਅਤੇ ਵਿਰਾਸਤ ਨਾਲ ਸਬੰਧਿਤ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਡਾ. ਸਵਰਲੀਨ ਕੌਰ, ਰਵਿੰਦਰ ਕੌਰ, ਸ਼ਬਨਮ, ਲਖਵਿੰਦਰ ਕੌਰ ਅਤੇ ਸ੍ਰੀ ਜਸਪ੍ਰੀਤ ਸਿੰਘ (ਤਬਲਾ ਵਾਦਕ) ਨੇ ਸਮਾਗਮ ਦੇ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਤਿਆਰੀ ਵਿਚ ਅਹਿਮ ਯੋਗਦਾਨ ਪਾਇਆ। ਇਹ ਸਮਾਗਮ ਸਿੱਖ ਸੰਗੀਤਕ ਵਿਰਾਸਤ ਦੀ ਸੰਭਾਲ ਅਤੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਵੱਲ ਇਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡਾ. ਸਿੰਕਦਰ ਸਿੰਘ ਸਮੇਤ ਹੋਰ ਯੂਨੀਵਰਸਿਟੀ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਦਿਨ ਦਿਹਾੜੇ ਕਤਲ ਹੋਣਾ, ਪੰਜਾਬ ਸਰਕਾਰ ਦੀ ਵੱਡੀ ਨਾਕਾਮੀ-ਰਾਜੂ ਖੰਨਾ, ਧਾਲੀ... ਅਗਲੀ ਖ਼ਬਰ ਪ੍ਰਧਾਨ ਹਰਵਿੰਦਰ ਬਿੰਦਾ, ਸੁਖਦੇਵ ਸਿੰਘ ਬੈਣੀ ਅਤੇ ਗੁਰਮੀਤ ਸਿੰਘ ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।