ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਦਿਨ ਦਿਹਾੜੇ ਕਤਲ ਹੋਣਾ, ਪੰਜਾਬ ਸਰਕਾਰ ਦੀ ਵੱਡੀ ਨਾਕਾਮੀ-ਰਾਜੂ ਖੰਨਾ, ਧਾਲੀਵਾਲ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ ਜਨਰਲ ਕੌਂਸਲ ਮੈਂਬਰ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਰਾਜੂ ਖੰਨਾ ਤੇ ਧਾਲੀਵਾਲ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱਕ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਨਸ਼ੇ ਦੇ ਕਾਰੋਬਾਰੀਆਂ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਨੂੰ ਗੈਂਗਸਟਰ ਤੇ ਨਸ਼ਾ ਸਮਗਲਰ ਚਲਾ ਰਹੇ ਹਨ।
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ ਜਨਰਲ ਕੌਂਸਲ ਮੈਂਬਰ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਰਾਜੂ ਖੰਨਾ ਤੇ ਧਾਲੀਵਾਲ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱਕ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਨਸ਼ੇ ਦੇ ਕਾਰੋਬਾਰੀਆਂ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਨੂੰ ਗੈਂਗਸਟਰ ਤੇ ਨਸ਼ਾ ਸਮਗਲਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਨਸ਼ਿਆਂ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਜਾਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਾਂਝੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿਆਸਤ ਤੋਂ ਪਰੇ ਹੋ ਕੇ ਨਸ਼ਿਆਂ ਦੇ ਖ਼ਾਤਮੇ ਲਈ ਇੱਕਜੁੱਟ ਹੋਣਾ ਪਵੇਗਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਸੁਚੇਤ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ, ਉੱਥੇ ਹੀ ਹੋਰਨਾਂ ਪਾਰਟੀਆਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਖ਼ੁਸ਼ਹਾਲੀ ਤੇ ਤਰੱਕੀ ਦੀ ਰਾਹ ’ਤੇ ਤੋਰਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਭਿੰਦਰ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਕੁਲਦੀਪ ਸਿੰਘ ਮਛਰਾਈ, ਹਰਮਿੰਦਰ ਸਿੰਘ ਸਰਪੰਚ, ਸਿਮਰਨਜੀਤ ਸਿੰਘ ਡਿਪਟੀ, ਭਗਵੰਤ ਸਿੰਘ ਗੋਗੀ, ਨੰਬਰਦਾਰ ਹਰਚੰਦ ਸਿੰਘ ਕਪੂਰਗੜ੍ਹ ਵੀ ਹਾਜ਼ਰ ਸਨ।