19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹਾਂ- ਡਾ. ਜਸਵੰਤ ਸਿੰਘ

ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਹਲਕਾ ਬਸੀ ਪਠਾਣਾਂ ਦੇ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਾਬਕਾ ਐਸ.

ਅਜੀਤ ਡੈਸਕ 19-10-2026
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਹਲਕਾ ਬਸੀ ਪਠਾਣਾਂ ਦੇ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਾਬਕਾ ਐਸ.ਐਮ.ਓ. ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਜਸਵੰਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਡਾ. ਜਸਵੰਤ ਸਿੰਘ ਨੇ ਕਿਹਾ ਕਿ ਬਸੀ ਪਠਾਣਾਂ ਹਲਕੇ ਦੇ ਵਿਕਾਸ ਲਈ ਇੱਥੇ ਇਕ ਉਦਯੋਗਿਕ ਇਕਾਈ ਦੀ ਸਥਾਪਨਾ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣ ਨਾਲ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਹੀ ਕੰਮ ਮਿਲੇਗਾ, ਜਿਸ ਨਾਲ ਹਲਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਇਲਾਕੇ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੁੰਦਾ ਹੈ, ਜਦੋਂ ਉੱਥੋਂ ਦੇ ਲੋਕਾਂ ਨੂੰ ਰੁਜ਼ਗਾਰ, ਬਿਹਤਰ ਸਹੂਲਤਾਂ ਅਤੇ ਅੱਗੇ ਵਧਣ ਦੇ ਮੌਕੇ ਮਿਲਣਗੇ। ਡਾ. ਜਸਵੰਤ ਸਿੰਘ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮ ਕਰਨ ਅਤੇ ਕਾਂਗਰਸ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮਝਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਧਵਾ, ਜਰਨੈਲ ਸਿੰਘ ਭੰਗੂ, ਹਰਜੀਤ ਸਿੰਘ ਤੋਂ ਇਲਾਵਾ ਕਈ ਹੋਰ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੰਗਾਂ ਦਾ ਨਿਪਟਾਰਾ ਨਾ ਹੋਣ ਦੀ ਸੂਰਤ ’ਚ 3 ਨੂੰ ਧੂਰੀ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ- ਪੰਜੋਲਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ‘ਰੰਗੀਲੋ ਰਾਸ’ ਡਾਂਡੀਆ ਸਮਾਗਮ ਕਰਵਾਇਆ ਡਾ. ਜੈਨਾਲੀ ਖੇਤਾਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।