ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਤੇ ਸਿਟੀ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਊਸ਼ਾ ਮਾਤਾ ਮੰਦਰ, ਬਸੀ ਪਠਾਣਾਂ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮੌਜੂਦ ਸਨ, ਤਾਂ ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 9 ਬੋਤਲਾਂ ਦੇਸੀ ਸ਼ਰਾਬ ਅਤੇ 11 ਬੋਤਲਾਂ ਅੰਗਰੇਜ਼ੀ ਸ਼ਰਾਬ, ਕੁੱਲ 20 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ।
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਤੇ ਸਿਟੀ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਊਸ਼ਾ ਮਾਤਾ ਮੰਦਰ, ਬਸੀ ਪਠਾਣਾਂ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮੌਜੂਦ ਸਨ, ਤਾਂ ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 9 ਬੋਤਲਾਂ ਦੇਸੀ ਸ਼ਰਾਬ ਅਤੇ 11 ਬੋਤਲਾਂ ਅੰਗਰੇਜ਼ੀ ਸ਼ਰਾਬ, ਕੁੱਲ 20 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ ਵਜੋ ਹੋਈ। ਜਿਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।