19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਮਨਾਇਆ

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਵਿਖੇ ਹਲਕੇ ਦੇ ਵਲੰਟੀਅਰਾਂ ਤੇ ‘ਆਪ’ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਤੇ ਕੇਕ ਕੱਟਕੇ ਖੁਸ਼ੀ ਸਾਂਝੀ ਕੀਤੀ ਗਈ। ਇਕੱਤਰ ਵਲੰਟੀਅਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੰਮੀ ਉਮਰ, ਤੰਦਰੁਸਤੀ ਅਤੇ ਸਦਾ ਚੜ੍ਹਦੀਕਲਾ ਵਾਲਾ ਜੀਵਨ ਬਖ਼ਸ਼ਣ ਅਤੇ ਉਹ ਇਸੇ ਤਰ੍ਹਾਂ ਪੂਰੀ ਤਨਦੇਹੀ ਨਾਲ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕਰਦੇ ਰਹਿਣ ਦੀ ਅਰਦਾਸ ਕੀਤੀ।

ਅਜੀਤ ਡੈਸਕ 19-10-2026
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਵਿਖੇ ਹਲਕੇ ਦੇ ਵਲੰਟੀਅਰਾਂ ਤੇ ‘ਆਪ’ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਤੇ ਕੇਕ ਕੱਟਕੇ ਖੁਸ਼ੀ ਸਾਂਝੀ ਕੀਤੀ ਗਈ। ਇਕੱਤਰ ਵਲੰਟੀਅਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੰਮੀ ਉਮਰ, ਤੰਦਰੁਸਤੀ ਅਤੇ ਸਦਾ ਚੜ੍ਹਦੀਕਲਾ ਵਾਲਾ ਜੀਵਨ ਬਖ਼ਸ਼ਣ ਅਤੇ ਉਹ ਇਸੇ ਤਰ੍ਹਾਂ ਪੂਰੀ ਤਨਦੇਹੀ ਨਾਲ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕਰਦੇ ਰਹਿਣ ਦੀ ਅਰਦਾਸ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਜੋ ਦਿਨ-ਰਾਤ ਮਿਹਨਤ ਕੀਤੀ ਹੈ, ਉਸ ਨਾਲ ਅੱਜ ਸੂਬੇ ਦਾ ਹਰ ਵਰਗ ਬੇਹਦ ਖ਼ੁਸ਼ ਹੈ ਅਤੇ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ। ਇਸ ਮੌਕੇ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ , ਯੂਥ ਆਗੂ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ,ਕਮਲ ਭਾਦਸੋਂ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਹਨੀ ਪਹਾੜਪੁਰ, ਕੁਲਵੰਤ ਸਿੰਘ ਪਹਾੜਪੁਰ, ਚੇਅਰਮੈਨ ਧੀਰਜ ਠਾਕੁਰ, ਚੇਅਰਮੈਨ ਹੈਪੀ ਅਰੋੜਾ, ਚੇਅਰਮੈਨ ਨੀਟੂ ਸ਼ਰਮਾ ਜੱਸੋਮਾਜਰਾ, ਰਮਨਦੀਪ ਸਿੰਘ ਸੋਹੀ, ਗੁਰਮੁੱਖ ਸਿੰਘ ਮੋਹਲਗੁਆਰਾ, ਸੁਖਚੈਨ ਸਿੰਘ ਕੁਲਾਰਾਂ, ਦਵਿੰਦਰ ਸਿੰਘ ਥੂਹੀ, ਜਸਵੰਤ ਸਿੰਘ ਬੁੱਟਰ, ਬੇਅੰਤ ਸਿੰਘ ਕੁਲਾਰਾਂ, ਲਵਪ੍ਰੀਤ ਸਿੰਘ ਲੱਭੂ, ਕੁਲਦੀਪ ਸਿੰਘ ਰਹਿਲ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਰਣਜੀਤ ਸਿੰਘ ਸੋਹੀ, ਸੰਨੀ ਭੀਲੋਵਾਲ, ਦਵਿੰਦਰ ਸਿੰਘ ਬਿਸ਼ਨਗੜ੍ਹ, ਤੇਜਿੰਦਰ ਸਿੰਘ ਜੱਸੋਮਾਜਰਾ, ਚਮਕੌਰ ਸਿੰਘ ਗੁਣੀਕੇ, ਪਵਨਦੀਪ ਸਿੰਘ, ਹਰਪ੍ਰੀਤ ਸਿੰਘ ਚੌਹਾਨ, ਕਰਨੈਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਤੇ ਚੇਅਰਮੈਨ ਬਰਾੜ ਨੇ ‘ਆਪ’ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।