20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਤ ਈਸ਼ਰ ਸਿੰਘ ਸਕੂਲ ਰਾਣਵਾਂ ਵਿਖੇ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਅਧਿਆਪਕਾ ਸਿਮਰਨਜੀਤ ਕੌਰ ਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜਿਨ੍ਹਾਂ ਵਿਚ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 20-10-2026
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਅਧਿਆਪਕਾ ਸਿਮਰਨਜੀਤ ਕੌਰ ਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜਿਨ੍ਹਾਂ ਵਿਚ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਵਿਤਾ ਗਾਇਨ ਮੁਕਾਬਲਿਆਂ ਵਿਚ ਨਰਸਰੀ ਜਮਾਤ ਵਿਚੋਂ ਪਲਕਪ੍ਰੀਤ ਕੌਰ, ਜਸਕਰਨ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਐੱਲ. ਕੇ. ਜੀ. ਜਮਾਤ ਵਿਚੋਂ ਗੁਰਨੂਰ ਕੌਰ, ਸੁਖਮਨਪ੍ਰੀਤ ਕੌਰ ਤੇ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਯੂ. ਕੇ. ਜੀ. ਜਮਾਤ ਵਿਚੋਂ ਅਨੁਰੀਤ ਕੌਰ, ਅਰਸ਼ਦੀਪ ਕੌਰ, ਏਕਮਵੀਰ ਸਿੰਘ ਅਤੇ ਜਸਕੀਰਤ ਸਿੰਘ ਨੇ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਪ੍ਰਧਾਨ ਜਸਪਾਲ ਸਿੰਘ, ਭਗਤ ਸਿੰਘ, ਦਰਸ਼ਨ ਸਿੰਘ, ਸਕੂਲ ਪ੍ਰਬੰਧਕ ਦੀਦਾਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ- ਰਾਏ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿ... ਅਗਲੀ ਖ਼ਬਰ ਛੋਟੇ ਤਸਕਰਾਂ ਤੇ ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਕੀਤਾ ਜਾ ਸਕਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।