20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਹਿਰਾਗਾਗਾ ਨੇੜੇ ਸੜਕ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਕੁਲਦੀਪ ਸਿੰਘ ਸਿੱਧੂਪੁਰ ਨੇ ਦੁੱਖ ਪ੍ਰਗਟਾਇਆ

ਸੰਘੋਲ, 19 ਅਕਤੂਬਰ (ਗੁਰਨਾਮ ਸਿੰਘ ਚੀਨਾ)- ਲਹਿਰਾਗਾਗਾ ਨੇੜਲੇ ਪਿੰਡ ਅਲੀਸੇਰ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮਨਰੇਗਾ ਮਜ਼ਦੂਰਾਂ ਦੀ ਹੋਈਆਂ ਦਰਦਨਾਕ ਮੌਤਾਂ ’ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਤੇਜ਼ ਰਫ਼ਤਾਰ ਕਾਰ ਵਲੋਂ ਦਰੜੇ ਜਾਣ ਕਾਰਨ 6 ਔਰਤਾਂ ਸਮੇਤ 8 ਕੀਮਤੀ ਜਾਨਾਂ ਚਲੀਆਂ ਗਈਆਂ ਤੇ ਕਈ ਜ਼ਖ਼ਮੀ ਮਜ਼ਦੂਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਮਜ਼ਦੂਰ ਆਪਣੇ ਪਰਿਵਾਰਾਂ ਦਾ ਪੇਟ ਪਾਲਣ ਲਈ ਮਿਹਨਤ-ਮਜ਼ਦੂਰੀ ਕਰਨ ਨਿਕਲਦੇ ਹਨ, ਪਰ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਸੜਕਾਂ ’ਤੇ ਆਮ ਲੋਕਾਂ ਦੀਆਂ ਜਾਨਾਂ ਸੁਰੱਖਿਅਤ ਨਹੀਂ ਹਨ।

ਅਜੀਤ ਡੈਸਕ 20-10-2026
ਸੰਘੋਲ, 19 ਅਕਤੂਬਰ (ਗੁਰਨਾਮ ਸਿੰਘ ਚੀਨਾ)- ਲਹਿਰਾਗਾਗਾ ਨੇੜਲੇ ਪਿੰਡ ਅਲੀਸੇਰ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮਨਰੇਗਾ ਮਜ਼ਦੂਰਾਂ ਦੀ ਹੋਈਆਂ ਦਰਦਨਾਕ ਮੌਤਾਂ ’ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਤੇਜ਼ ਰਫ਼ਤਾਰ ਕਾਰ ਵਲੋਂ ਦਰੜੇ ਜਾਣ ਕਾਰਨ 6 ਔਰਤਾਂ ਸਮੇਤ 8 ਕੀਮਤੀ ਜਾਨਾਂ ਚਲੀਆਂ ਗਈਆਂ ਤੇ ਕਈ ਜ਼ਖ਼ਮੀ ਮਜ਼ਦੂਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਮਜ਼ਦੂਰ ਆਪਣੇ ਪਰਿਵਾਰਾਂ ਦਾ ਪੇਟ ਪਾਲਣ ਲਈ ਮਿਹਨਤ-ਮਜ਼ਦੂਰੀ ਕਰਨ ਨਿਕਲਦੇ ਹਨ, ਪਰ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਸੜਕਾਂ ’ਤੇ ਆਮ ਲੋਕਾਂ ਦੀਆਂ ਜਾਨਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸੂਬੇ ਵਿਚ ਤੇਜ਼ ਰਫ਼ਤਾਰ ਵਾਹਨਾਂ ਅਤੇ ਟੈ੍ਰਫ਼ਿਕ ਨਿਯਮਾਂ ਦੀ ਅਣਦੇਖੀ ਕਾਰਨ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ ਤੇ ਸਰਕਾਰ ਹਾਦਸਿਆਂ ਨੂੰ ਰੋਕਣ ਵਿਚ ਪੂਰੀ ਤਰਾਂ ਨਾਕਾਮ ਸਾਬਤ ਹੋ ਰਹੀ ਹੈ। ਸਿੱਧੂਪੁਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ, ਨਾਲ ਹੀ ਗੰਭੀਰ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਵੇ ਤਾਂ ਜੋ ਪੀੜਤ ਪਰਿਵਾਰਾਂ ਨੂੰ ਕੁੱਝ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਵਿਧਾਇਕ ਰਾਏ ਦੇ ਦਫ਼ਤਰ ਦੇ ਬਾਹਰੋਂ ਬੈਨਰ ਪਾੜਨ ਤੇ ਸੀ. ਸੀ. ਟੀ. ਵੀ. ਤੋੜਨ ਦੇ ਮਾਮਲੇ ’ਚ ਪੁਲਿਸ ਦੀ ਸਖ਼ਤ ਚੇਤਾਵਨੀ ਅਗਲੀ ਖ਼ਬਰ ਨਰਾਤਿਆਂ ਮੌਕੇ ਕੀਤਾ ਕੰਜਕ ਪੂਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।