20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਇਨਸਾਫ਼ ਕਮੇਟੀ ਤੇ ਜਥੇਬੰਦੀਆਂ ਵਲੋਂ ਵਿਧਾਇਕ ਗੈਰੀ ਬੜਿੰਗ ਦੀ ਕੋਠੀ ਅੱਗੇ ਰੋਸ ਧਰਨਾ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਰਾਜੇਸ਼ ਸ਼ਰਮਾ)- ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਤੇ ਦਫ਼ਤਰਾਂ ਦੇ ਬਾਹਰ ‘ਲਾਹਨਤੀ ਪੱਤਰ’ ਸੌਂਪਣ ਅਤੇ ਚਿਪਕਾਉਣ ਦੀ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਇਨਸਾਫ਼ ਕਮੇਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ, ਕਿਸਾਨ ਯੂਨੀਅਨ ਰਾਜੇਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਵਿਧਾਇਕ ਦੀ ਕੋਠੀ ਦੇ ਬਾਹਰ ‘ਰੋਸ ਪੱਤਰ’ ਚਿਪਕਾਇਆ ਗਿਆ।

ਅਜੀਤ ਡੈਸਕ 20-10-2026
ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਰਾਜੇਸ਼ ਸ਼ਰਮਾ)- ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਤੇ ਦਫ਼ਤਰਾਂ ਦੇ ਬਾਹਰ ‘ਲਾਹਨਤੀ ਪੱਤਰ’ ਸੌਂਪਣ ਅਤੇ ਚਿਪਕਾਉਣ ਦੀ ਮੁਹਿੰਮ ਚਲਾਈ ਗਈ। ਇਸੇ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਇਨਸਾਫ਼ ਕਮੇਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ, ਕਿਸਾਨ ਯੂਨੀਅਨ ਰਾਜੇਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਵਿਧਾਇਕ ਦੀ ਕੋਠੀ ਦੇ ਬਾਹਰ ‘ਰੋਸ ਪੱਤਰ’ ਚਿਪਕਾਇਆ ਗਿਆ। ਇਸ ਮੌਕੇ ਇਨਸਾਫ਼ ਕਮੇਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ.ਜੀ.ਪੀ. ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ ਦੇਣ। ਇਸ ਮੌਕੇ ਲਖਵੀਰ ਸਿੰਘ ਸੌਂਟੀ, ਭੁਪਿੰਦਰ ਸਿੰਘ ਫਤਿਹਪੁਰ, ਹਰਨੇਕ ਸਿੰਘ ਭਦਲਥੂਹਾ, ਜੋਗਿੰਦਰ ਸਿੰਘ ਛੰਨਾ, ਕਿਸਾਨ ਆਗੂ ਬਲਜੀਤ ਸਿੰਘ, ਗੁਰਸ਼ਰਨ ਸਿੰਘ ਰੁੜਕੀ, ਸਟੈਲਨਜੀਤ ਸਿੰਘ ਵਾਰਿਸ ਪੰਜਾਬ ਦੇ, ਚਰਨ ਸਿੰਘ, ਹਰਨੇਕ ਸਿੰਘ, ਮੇਵਾ ਸਿੰਘ ਸਲਾਣਾ, ਪ੍ਰੀਤਮ ਸਿੰਘ, ਅਵਤਾਰ ਸਿੰਘ ਬਾਠ, ਬਲਕਾਰ ਸਿੰਘ ਭਾਊ, ਕਸ਼ਮੀਰਾ ਸਿੰਘ, ਗੁਰਸ਼ਰਨ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਅਮਲੋਹ ਵਿਖੇ ਨਰਾਤਿਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।