20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਵਧ ਰਹੀ ਹੈ, ਭਾਜਪਾ- ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ,19 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਦਿਸ਼ਾ ਨਿਰਦੇਸ਼ ਹੇਠ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਸਬੰਧੀ ਜ਼ਿਲ੍ਹਾ ਤੇ ਹਲਕਾ ਪੱਧਰੀ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਵੀ ਕੱਢੀਆਂ ਗਈਆਂ ਹਨ।

ਪਰਜਿੰਦਰ ਸਿੰਘ ਅਤੇ ਸਤਪਾਲ ਕੌਰ ਵਾਸੀ ਅਮਲੋਹ ਨੇ ਵਿਆਹ ਦੀ 30ਵੀਂ ਵਿਆਹ ਵਰ੍ਹੇਗੰਢ ਮਨਾਈ। 20-10-2026
ਫ਼ਤਹਿਗੜ੍ਹ ਸਾਹਿਬ,19 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਦਿਸ਼ਾ ਨਿਰਦੇਸ਼ ਹੇਠ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਸਬੰਧੀ ਜ਼ਿਲ੍ਹਾ ਤੇ ਹਲਕਾ ਪੱਧਰੀ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਵੀ ਕੱਢੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਦਲੇਰੀ ਨਾਲ ਪਹਿਲਾਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਕੇ ਲੋਕਤੰਤਰੀ ਰਾਜ ਦੀ ਸਥਾਪਨਾ ਕੀਤੀ ਸੀ ਜਿਸ ਕਰਕੇ ਅੱਜ ਜੰਮੂ ਕਸ਼ਮੀਰ ਦੀ ਤਰੱਕੀ, ਉੱਨਤੀ ਦੀਆਂ ਸਿਖ਼ਰਾਂ ’ਤੇ ਹੈ। ਜਿਸ ਤੋਂ ਬਾਅਦ ਮਜ਼ਬੂਤ ਇਰਾਦੇ ਨਾਲ ਭਾਰਤ ਵਿਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਗਿਆ ਅਤੇ ਹੁਣ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨਸ਼ੇ ਦੇ ਵੱਡੇ ਸਮਗਲਰਾਂ ਨੂੰ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਏਗੀ ਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਦੌਰ ਤੋਂ ਮੁਕਤ ਕਰਵਾ ਕੇ ਰਹੇਗੀ। ਡਾ. ਲਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿਚ ਕੱਢਣ ਦੀ ਬਜਾਏ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ। ਇਸੇ ਕਰਕੇ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਆਪਸੀ ਰੰਜਸ਼ ਦੱਸ ਕੇ ਖ਼ਤਮ ਕਰਨਾ ਚਾਹੁੰਦੀ ਹੈ। ਇਸ ਮੌਕੇ ਸੁਰਜੀਤ ਸਿੰਘ ਰਾਜਪੂਤ, ਸੰਦੀਪ ਸਿੰਘ ਲਵਲੀ, ਅਸ਼ੋਕ ਕੁਮਾਰ ਤਲਾਣੀਆਂ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਚੂਹੜ ਸਿੰਘ, ਦਲੇਰ ਸਿੰਘ ਖਾਲਸਾ, ਸੁਖਵਿੰਦਰ ਸਿੰਘ ਪੰਪੀ, ਜਗਵੀਰ ਸਿੰਘ ਤਰਖੇੜੀ, ਨੰਬਰਦਾਰ ਦਲਬੀਰ ਸਿੰਘ ਭੈਰੋਂਪੁਰ, ਮਨਮੋਹਨ ਸਿੰਘ ਛਿੱਬਰ, ਗੁਰਦੇਵ ਸਿੰਘ ਮਲਕੋ ਮਾਜਰਾ, ਸ਼ਸ਼ੀ ਭੂਸ਼ਨ ਉੱਪਲ, ਗੁਰਦੀਪ ਸਿੰਘ ਭਾਗਨਪਰ ਤੇ ਸੁਖਵੀਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਾਨੋਕੀ ਵਿਖੇ ਧਾਰਮਿਕ ਸਮਾਗਮ 21 ਤੋਂ ਅਗਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।