20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਆਪ’ ਦੀ ਸਰਕਾਰ ਨੇ ਵਿਕਾਸ ਪੱਖੋਂ ਸ਼ਹਿਰਾਂ ਦੀ ਨੁਹਾਰ ਬਦਲੀ- ਵਿਧਾਇਕ ਰਾਏ ਵਿਧਾਇਕ ਨੇ 15 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਦੀ ਸ਼ੁਰੂਆਤ ਕਰਵਾਈ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਪੱਖੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਵੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਦੇ ਲਿਬੜਾ ਕੰਪਲੈਕਸ ਵਾਰਡ ਨੰ. -11 ਵਿਖੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਉਦਘਾਟਨ ਕਰਨ ਸਮੇਂ ਕੀਤਾ।

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਾਰਡ ਨਿਵਾਸੀਆਂ ਨਾਲ ਵਿਕਾਸ ਕਾਰਜ ਦੇ ਕੰਮ ਦੀ ਸ਼ੁਰੂਆਤ ਕਰਾਉਣ ਸਮੇਂ। ਤਸਵੀਰ: ਕਰਨ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਪੱਖੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਵੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਦੇ ਲਿਬੜਾ ਕੰਪਲੈਕਸ ਵਾਰਡ ਨੰ.-11 ਵਿਖੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਉਦਘਾਟਨ ਕਰਨ ਸਮੇਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਵੱਡੀ ਪੱਧਰ ਤੇ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਨਗਰ ਕੌਂਸਲਾਂ ਵਲੋਂ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਗਿਆ ਤੇ ਸਾਰੀਆਂ ਗਰੰਟੀਆਂ ਦੇ ਲਾਭ ਲੋਕਾਂ ਨੂੰ ਮਿਲ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਲਿਬੜਾ ਕੰਪਲੈਕਸ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਤੇ ਸ਼ਹਿਰ ਦੇ ਹੋਰ ਵਾਰਡਾਂ ਵਿਚ ਵੀ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। ‘ ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਜਗਜੀਤ ਸਿੰਘ ਰਿਊਣਾ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਰਵਿੰਦਰ ਪੁਰੀ, ਮਨਦੀਪ ਸਿੰਘ ਪੋਲਾ, ਕੌਂਸਲਰ ਰਾਮਪਾਲ, ਕੌਂਸਲਰ ਪਵੇਲ ਹਾਡਾਂ, ਹਿਤੇਸ਼ ਉੱਪਲ, ਵਿਜੈ ਕੁਮਾਰ, ਗੁਰਦੀਪ ਸਿੰਘ ਸੋਨੀ, ਰਜਿੰਦਰ ਸਿੰਘ, ਡਾ. ਭੱਲਾ, ਪ੍ਰਦੀਪ ਭਾਟੀਆ, ਕਰਮਜੀਤ ਬੇਦੀ, ਅਸ਼ੋਕ ਕੁਮਾਰ ਆਦਿ ਸਮੇਤ ਵਾਰਡ ਨਿਵਾਸੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਰਾਣਾ ਹਸਪਤਾਲ ਦੀ ਵਰ੍ਹੇਗੰਢ ਮੌਕੇ ਰਾਮ ਅੰਮ੍ਰਿਤਬਾਣੀ ਦਾ ਪਾਠ ਕਰਵਾਇਆ ਮਰੀਜ਼ਾਂ ਦੀ ਚੰਗੀ ਸਿਹਤ ਤੇ ਜਲਦੀ ਤੰਦਰੁਸਤੀ ਲਈ... ਅਗਲੀ ਖ਼ਬਰ ਨਾਨੋਕੀ ਵਿਖੇ ਧਾਰਮਿਕ ਸਮਾਗਮ 21 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।