20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਵਿਖੇ ਦੁਸਹਿਰਾ ਮਨਾਇਆ

ਬਸੀ ਪਠਾਣਾਂ, 19 ਅਕਤੂਬਰ (ਰਾਜਿੰਦਰ ਸ਼ਰਮਾ)- ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਵਿਖੇ ਪ੍ਰਿੰਸੀਪਲ ਸੰਗੀਤਾ ਵਧਵਾ ਦੀ ਅਗਵਾਈ ਹੇਠ ਦਸਹਿਰਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਦੁਸਹਿਰੇ ਦੀ ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਸ ਤਿਉਹਾਰ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 20-10-2026
ਬਸੀ ਪਠਾਣਾਂ, 19 ਅਕਤੂਬਰ (ਰਾਜਿੰਦਰ ਸ਼ਰਮਾ)- ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਵਿਖੇ ਪ੍ਰਿੰਸੀਪਲ ਸੰਗੀਤਾ ਵਧਵਾ ਦੀ ਅਗਵਾਈ ਹੇਠ ਦਸਹਿਰਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਦੁਸਹਿਰੇ ਦੀ ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਸ ਤਿਉਹਾਰ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਪ੍ਰਿੰਸੀਪਲ ਸੰਗੀਤਾ ਵਧਵਾ ਅਤੇ ਜਸਵਿੰਦਰ ਕੌਰ ਨੇ ਦੁਸਹਿਰੇ ਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਦਾ ਤਿਆਗ ਕਰਕੇ ਸੱਚਾਈ, ਨੇਕੀ ਅਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਕੇਵਲ ਤਿਉਹਾਰ ਮਨਾਉਣ ਤੱਕ ਸੀਮਤ ਨਹੀਂ, ਸਗੋਂ ਆਪਣੇ ਜੀਵਨ ’ਚੋਂ ਬੁਰੇ ਵਿਚਾਰਾਂ ਅਤੇ ਗਲਤ ਆਦਤਾਂ ਨੂੰ ਖ਼ਤਮ ਕਰਨਾ ਵੀ ਹੈ। ਇਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੰਦੇਸ਼ ਦਿੱਤਾ ਗਿਆ। ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਨੇ ਨਸ਼ਿਆਂ ਦੇ ਸਰੀਰਕ , ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਜਿੱਥੇ ਮਨੁੱਖ ਦੀ ਸਿਹਤ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦੇ ਹਨ, ਉੱਥੇ ਪਰਿਵਾਰ ਅਤੇ ਸਮਾਜ ਲਈ ਵੀ ਗੰਭੀਰ ਸਮੱਸਿਆਵਾਂ ਪੈਦਾ ਕਰਦੇ ਹਨ। ਸਮਾਰੋਹ ਦੌਰਾਨ ਵਿਦਿਆਰਥਣਾਂ ਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਚੰਗੇ ਸੰਸਕਾਰ ਅਪਣਾਉਣ, ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਅਤੇ ਆਪਣੇ ਜੀਵਨ ਦਾ ਟੀਚਾ ਨਿਰਧਾਰਿਤ ਕਰਕੇ ਸੁਨਹਿਰੇ ਭਵਿੱਖ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਮਾਲੋਵਾਲ ਵਿਖੇ ਦੋ ਦਰਜਨ ਦੇ ਕਰੀਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਰਾਣਾ ਹਸਪਤਾਲ ਦੀ ਵਰ੍ਹੇਗੰਢ ਮੌਕੇ ਰਾਮ ਅੰਮ੍ਰਿਤਬਾਣੀ ਦਾ ਪਾਠ ਕਰਵਾਇਆ ਮਰੀਜ਼ਾਂ ਦੀ ਚੰਗੀ ਸਿਹਤ ਤੇ ਜਲਦੀ ਤੰਦਰੁਸਤੀ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।