ਪਿੰਡ ਮਾਲੋਵਾਲ ਵਿਖੇ ਦੋ ਦਰਜਨ ਦੇ ਕਰੀਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ
ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਨਜ਼ਦੀਕੀ ਪਿੰਡ ਮਾਲੋਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਦੋ ਦਰਜਨ ਦੇ ਕਰੀਬ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਅਜੀਤ ਡੈਸਕ
20-10-2026