20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ਖੇਡਾਂ ਵਤਨ ਪੰਜਾਬ ਦੀਆਂ’ ਸਦਕਾ ਪੇਂਡੂ ਖੇਡ ਟੂਰਨਾਮੈਂਟਾਂ ਪ੍ਰਤੀ ਵਧਿਆ ਉਤਸ਼ਾਹ- ਸਰਪੰਚ ਰਾਜਦੀਪ ਸਿੰਘ ਰਾਜੂ

ਜਖਵਾਲੀ, 19 ਅਕਤੂਬਰ (ਨਿਰਭੈ ਸਿੰਘ)- ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ਲਾਘਾਯੋਗ ਉਪਰਾਲਾ ਹਨ। ਇਨ੍ਹਾਂ ਖੇਡਾਂ ਸਦਕਾ ਪਿੰਡਾਂ ਵਿਚ ਵੀ ਖੇਡ ਮੁਕਾਬਲਿਆਂ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ ਤੇ ਨੌਜਵਾਨ ਵੱਡੀ ਗਿਣਤੀ ਵਿਚ ਖੇਡ ਟੂਰਨਾਮੈਂਟਾਂ ਨਾਲ ਜੁੜ ਰਹੇ ਹਨ।

ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਦੇ ਹੋਏ ਸਰਪੰਚ ਹਰਸ਼ਦੀਪ ਸ਼ਰਮਾ ਤੇ ਹੋਰ। (ਹੇਠਾਂ) ਸਰਪੰਚ ਰਾਜਦੀਪ ਸਿੰਘ ਰਾਜੂ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਉਣ ਮੌਕੇ। ਅਜੀਤ ਤਸਵੀਰਾਂ 20-10-2026
ਜਖਵਾਲੀ, 19 ਅਕਤੂਬਰ (ਨਿਰਭੈ ਸਿੰਘ)- ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ਲਾਘਾਯੋਗ ਉਪਰਾਲਾ ਹਨ। ਇਨ੍ਹਾਂ ਖੇਡਾਂ ਸਦਕਾ ਪਿੰਡਾਂ ਵਿਚ ਵੀ ਖੇਡ ਮੁਕਾਬਲਿਆਂ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ ਤੇ ਨੌਜਵਾਨ ਵੱਡੀ ਗਿਣਤੀ ਵਿਚ ਖੇਡ ਟੂਰਨਾਮੈਂਟਾਂ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਚਨਾਰਥਲ ਕਲਾਂ ਦੇ ਸਰਪੰਚ ਰਾਜਦੀਪ ਸਿੰਘ ਰਾਜੂ ਨੇ 165ਵਾਂ ਦਸਹਿਰਾ ਕਬੱਡੀ ਟੂਰਨਾਮੈਂਟ ਦੀਆਂ ਖੇਡਾਂ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਪੰਚ ਰਾਜਦੀਪ ਸਿੰਘ ਰਾਜੂ ਨੇ ਦੱਸਿਆ ਕਿ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਦਾ ਆਗਾਜ਼ ਹੋ ਗਿਆ ਹੈ। ਇਸ ਟੂਰਨਾਮੈਂਟ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ਦੇ ਨਾਲ-ਨਾਲ 32 ਕਿੱਲੋ ਤੋਂ 52 ਕਿੱਲੋ ਭਾਰ ਵਰਗ ਤੱਕ ਦੀਆਂ ਕਬੱਡੀ ਖੇਡਾਂ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਤੇ ਪਿੰਡਾਂ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਖੇਡ ਟੂਰਨਾਮੈਂਟ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਨੂੰ ਲੈ ਕੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਸਰਪੰਚ ਰਾਜੂ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਸਮੇਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਟੂਰਨਾਮੈਂਟ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਸਨੀਕ ਅਤੇ ਟਿਵਾਣਾ ਫੀਡ ਦੇ ਮਾਲਕ ਮਲਕੀਤ ਸਿੰਘ ਟਿਵਾਣਾ ਵਲੋਂ ਇਨ੍ਹਾਂ ਖੇਡਾਂ ਦੇ ਪ੍ਰਬੰਧਾਂ ਅਤੇ ਇਨਾਮਾਂ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਟੂਰਨਾਮੈਂਟ ਦੇ ਪਹਿਲੇ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਬਲਾਕ ਪ੍ਰਧਾਨ ਤੇ ਸਰਪੰਚ ਹਰਸ਼ਦੀਪ ਸ਼ਰਮਾ ਨੇ ਕੀਤੀ। ਇਸ ਮੌਕੇ ਸਰਪੰਚ ਰਾਜਦੀਪ ਸਿੰਘ ਰਾਜੂ, ਦਵਿੰਦਰ ਸਿੰਘ ਜਿੰਦੂ, ਖ਼ਜ਼ਾਨਚੀ ਤੇ ਆੜ੍ਹਤੀ ਐਸੋਸੀਏਸ਼ਨ ਚਨਾਰਥਲ ਮੰਡੀ ਦੇ ਪ੍ਰਧਾਨ ਸਵਰਨਜੀਤ ਸਿੰਘ ਟਿਵਾਣਾ, ਅੰਮ੍ਰਿਤਪਾਲ ਸਿੰਘ ਅੰਬੀ, ਭੁਪਿੰਦਰ ਸਿੰਘ ਭਿੰਦਾ, ਕੁਲਵੀਰ ਸਿੰਘ ਬੀਰੀ, ਕੁਲਵੰਤ ਸਿੰਘ ਫ਼ਰੀਦੁ, ਸਰਪੰਚ ਗੁਰਦੀਪ ਸਿੰਘ ਜਖਵਾਲੀ, ਸਰਪੰਚ ਗੁਰਬਾਜ ਸਿੰਘ ਰਾਜੂ , ਆੜ੍ਹਤੀ ਮੋਹਨ ਲਾਲ ਗਇਲ, ਜ਼ਿਲ੍ਹਾ ਪ੍ਰੀਸ਼ਦ ਬਲਿਜੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਹਲਕਾ ਵਿਧਾਇਕ ਰਾਏ ਦੇ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਜਿੱਤੀ ਓਵਰਆਲ ਫ਼ਸਟ ਰਨਰਅਪ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।