21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਧਾਰਮਿਕ ਸਮਾਗਮ ਸਾਡੀਆਂ ਪਰੰਪਰਾਵਾਂ ਨੂੰ ਸੰਭਾਲਣ ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਸਾਧਨ- ਰਾਜੂ ਖੰਨਾ ਸ੍ਰੀ ਰਾਮ ਕਲਾ ਮੰਚ ਅਮਲੋਹ ਦੀ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਰਾਜੂ ਖੰਨਾ ਨੇ ਕੀਤੀ ਸ਼ਿਰਕਤ

ਅਮਲੋਹ, 20 ਅਕਤੂਬਰ (ਕੇਵਲ ਸਿੰਘ)- ਸ੍ਰੀ ਰਾਮ ਕਲਾ ਮੰਚ ਅਮਲੋਹ ਵਲੋਂ ਦਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਮੰਚ ਦਾ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ ਅਤੇ ਪੂਜਾ-ਅਰਚਨਾ ਕੀਤੀ।

ਅਜੀਤ ਡੈਸਕ 21-10-2026
ਅਮਲੋਹ, 20 ਅਕਤੂਬਰ (ਕੇਵਲ ਸਿੰਘ)- ਸ੍ਰੀ ਰਾਮ ਕਲਾ ਮੰਚ ਅਮਲੋਹ ਵਲੋਂ ਦਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਮੰਚ ਦਾ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ ਅਤੇ ਪੂਜਾ-ਅਰਚਨਾ ਕੀਤੀ। ਮੰਚ ਦੇ ਪ੍ਰਧਾਨ ਮਹਿੰਦਰਪਾਲ ਲੁਟਾਵਾਂ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਵਲੋਂ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਗਰਗ, ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਐੱਸ.ਸੀ. ਵਿੰਗ, ਰਾਕੇਸ਼ ਕੁਮਾਰ ਗਰਗ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਅਤੇ ਮਾਨਵ ਭਲਾਈ ਮੰਚ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਰਾਮਾਇਣ ਸਾਨੂੰ ਨੇਕੀ ਅਤੇ ਬਦੀ ਵਿਚਕਾਰਲੇ ਸੰਘਰਸ਼ ਬਾਰੇ ਜਾਣੂ ਕਰਵਾਉਂਦੀ ਹੈ ਤੇ ਸਚਾਈ, ਧਰਮ, ਇਮਾਨਦਾਰੀ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਮਾਇਣ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਦਸਹਿਰੇ ਦੀਆਂ ਵਧਾਈਆਂ ਦਿੰਦਿਆਂ ਸਾਰਿਆਂ ਦੇ ਜੀਵਨ ਵਿਚ ਖ਼ੁਸ਼ੀਆਂ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਸਾਡੀਆਂ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮਨੋਹਰ ਲਾਲ ਵਰਮਾ, ਥਾਣੇਦਾਰ ਮੇਜਰ ਸਿੰਘ ਖਿਜਰਪੁਰ, ਅਸ਼ੋਕ ਮੋਦੀ ਸੈਕਟਰੀ, ਅੰਕੁਰ ਵਰਮਾ ਖ਼ਜ਼ਾਨਚੀ, ਬੁੱਧਰਾਮ ਡਾਇਰੈਕਟਰ, ਕੁਲਯਸ ਰਾਏ ਤੱੱਗੜ ਸਰਪ੍ਰਸਤ, ਗੁਲਸ਼ਨ ਤੱਗੜ, ਧੀਰਜ ਵਰਮਾ, ਬੱਬੀ ਡੰਗ, ਬੰਟੀ ਸ਼ਾਹੀ, ਹੈਰੀ ਲੁਟਾਵਾ, ਰੁਪਿੰਦਰ ਜਿੰਦਲ, ਹੈਪੀ ਲੁਟਾਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਬਰਾਮਦ ਕੈਦੀ ਤੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਬਸੀ ਪਠਾਣਾਂ ਦੇ ਗਿੱਲ ਪੈਲੇਸ ’ਚ ਲੱਗੀ ਭਿਆਨਕ ਅੱਗ ਮਾਲਕ ਅਮਨਦੀਪ ਸਿੰਘ ਨੇ ਪੁਲਿਸ ਤੋਂ ਨਿਰਪੱਖ ਜਾਂਚ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।