22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜੀ. ਪੀ. ਸੀ. ਵਿਚ ‘ਰੀਲਾਂ ਦੀ ਦੁਨੀਆ ਤੋਂ ਜੀਵਨ ਦੇ ਅਸਲ ਮਕਸਦ ਵੱਲ ‘ਵਿਸ਼ੇ’ ਤੇ ਭਾਸ਼ਨ ਕਰਵਾਇਆ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਐਨ. ਐਸ.

ਅਜੀਤ ਡੈਸਕ 22-10-2026
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਐਨ. ਐਸ. ਐਸ. ਇਕਾਈ ਵਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ। ਇਸ ਮੌਕੇ ‘ਰੀਲਾਂ ਦੀ ਦੁਨੀਆ ਤੋਂ ਜੀਵਨ ਦੇ ਅਸਲ ਮਕਸਦ ਵੱਲ ਵਿਕਸਿਤ ਭਾਰਤ 2047 ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਸਮਾਗਮ ਵਿਚ ਭਾਰਤੀ ਸਿੱਖਿਆ ਮੰਡਲ ਦੇ ਸੰਗਠਨ ਸਕੱਤਰ ਗਣਵਤੀ ਟੇਟੀ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਆਪਣੇ ਸੰਬੋਧਨ ਦੌਰਾਨ ਗਣਵਤੀ ਟੇਟੀ ਨੇ ਵਿਦਿਆਰਥੀਆਂ ਨੂੰ ਬੇਲੋੜੀਆਂ ਰੀਲਾਂ ਦੇਖਣ ਵਿਚ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਦੀ ਬਜਾਏ ਸਿੱਖਿਆ ਪ੍ਰਾਪਤ ਕਰਨ, ਨਵੇਂ ਹੁਨਰ ਸਿੱਖਣ ਤੇ ਆਪਣੀਆਂ ਯੋਗਤਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਨਿਖਾਰਨ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਚੰਗਾ ਕੈਰੀਅਰ ਬਣਾਉਣ ਦੇ ਨਾਲ-ਨਾਲ ਮਾਨਵੀ ਕਦਰਾਂ-ਕੀਮਤਾਂ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਡਿਗਰੀਆਂ ਪ੍ਰਾਪਤ ਕਰਨਾ ਜਾਂ ਰੁਜ਼ਗਾਰ ਹਾਸਲ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਚੰਗੇ ਚਰਿੱਤਰ ਵਾਲੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਇਗਨੂ ਦੀ ਡਾਇਰੈਕਟਰ ਡਾ. ਮੰਜੂ ਗੋਇਲ, ਏ. ਐਸ. ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਪਵਨ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਪ੍ਰੋ. ਯਾਸਮੀਨ ਸੱਗੂ, ਪ੍ਰੋ. ਸੁਸ਼ਮਾ ਮਿਗਲਾਨੀ ਅਤੇ ਪ੍ਰੋ. ਨਰਿੰਦਰਪਾਲ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਇਸ ਕੈਂਪ ਵਿਚ ਲਗਪਗ 120 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਕੀਤੀਆਂ ਜਾਣਗੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।