22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਫੈਕਲਟੀ ਤਰੱਕੀ ਸਮਾਗਮ ਦਾ ਬਰੋਸ਼ਰ ਜਾਰੀ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਫੈਕਲਟੀ ਤਰੱਕੀ ਸਮਾਗਮ ਦਾ ਬਰੋਸ਼ਰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਦੁਆਰਾ ਜਾਰੀ ਕੀਤਾ ਗਿਆ।

ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਫੈਕਲਟੀ ਤਰੱਕੀ ਸਮਾਗਮ ਦਾ ਬਰੋਸ਼ਰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਦੁਆਰਾ ਜਾਰੀ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਮੁਖੀ ਤੇ ਡੀਨ ਡਾ. ਅਮਿਤਾ ਕੌਸ਼ਲ ਤੋਂ ਇਲਾਵਾ ਪ੍ਰੋਗਰਾਮ ਦੀ ਕਨਵੀਨਰ ਡਾ. ਨਵਨੀਤ ਕੌਰ ਅਤੇ ਕੋਆਰਡੀਨੇਟਰ ਡਾ. ਮੋਹਲੀਨ ਕੌਰ ਤੇ ਡਾ. ਕਵਲਜੀਤ ਕੌਰ ਵੀ ਮੌਜੂਦ ਸਨ। ਇਹ ਸਮਾਗਮ 12 ਤੋਂ 19 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਦਾ ਵਿਸ਼ਾ ਸਮਕਾਲੀ ਗਲੋਬਲ ਚੁਨੌਤੀਆਂ ਨਾਲ ਸਬੰਧਿਤ ਵੱਖ-ਵੱਖ ਕਾਨੂੰਨੀ ਦ੍ਰਿਸ਼ਟੀ ਕੋਣਾਂ ਨੂੰ ਜੋੜਨਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪਰਿਪੇਖ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਮਕਾਲੀ ਕਾਨੂੰਨੀ ਚੁਨੌਤੀਆਂ ਬਾਰੇ ਅੰਤਰ-ਅਨੁਸ਼ਾਸਨੀ ਖੋਜ, ਅਕਾਦਮਿਕ ਸਹਿਯੋਗ ਅਤੇ ਗਿਆਨ ਦੇ ਵਟਾਂਦਰੇ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਮਾਗਮ ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਕਾਨੂੰਨ, ਮਨੁੱਖੀ ਅਧਿਕਾਰ, ਮੌਸਮੀ ਤਬਦੀਲੀ, ਆਰਟੀਫ਼ਿਸ਼ਲ ਇੰਟੈਲੀਜੈਂਸ, ਸਾਈਬਰ ਪ੍ਰਸ਼ਾਸਨ, ਅੰਤਰਰਾਸ਼ਟਰੀ ਵਪਾਰ, ਵਿਸ਼ਵ ਸੁਰੱਖਿਆ, ਪਰਵਾਸ ਅਤੇ ਵਿਸ਼ਵ ਸਿਹਤ ਪ੍ਰਬੰਧਨ ਵਰਗੇ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਸਮਾਗਮ ਅਧਿਆਪਕਾਂ, ਖੋਜਾਰਥੀਆਂ ਅਤੇ ਕਾਨੂੰਨੀ ਖੇਤਰ ਦੇ ਮਾਹਿਰਾਂ ਨੂੰ ਸਮਕਾਲੀ ਕਾਨੂੰਨੀ ਵਿਕਾਸ ਬਾਰੇ ਵਿਚਾਰ ਸਾਂਝੇ ਕਰਨ ਅਤੇ ਆਪਣੀ ਅਧਿਆਪਨ ਤੇ ਖੋਜ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਮੰਚ ਪ੍ਰਦਾਨ ਕਰੇਗਾ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਇਸ ਸਮਾਗਮ ਨਾਲ ਵਿਸ਼ੇਸ਼ ਮਹਿਮਾਨ ਵਜੋਂ ਜੁੜੇ ਹੋਏ ਹਨ। ਡਾ. ਨਵਨੀਤ ਕੌਰ ਸਮਾਗਮ ਦੇ ਕਨਵੀਨਰ ਹਨ, ਜਦਕਿ ਡਾ. ਮੋਹਲੀਨ ਕੌਰ ਅਤੇ ਡਾ. ਕਵਲਜੀਤ ਕੌਰ ਕੋਆਰਡੀਨੇਟਰ ਵਜੋਂ ਇਸ ਦੀਆਂ ਅਕਾਦਮਿਕ ਗਤੀਵਿਧੀਆਂ ਦੀ ਯੋਜਨਾਬੰਦੀ ਤੇ ਤਾਲਮੇਲ ਦੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ।
ਪਿਛਲੀ ਖ਼ਬਰ ਰਗਬੀ ਸੂਬਾਈ ਮੁਕਾਬਲਿਆਂ ਵਿਚ ਵਿਸ਼ਵ ’ਵਰਸਿਟੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ- ਡਾ. ਅਮਿਤ ਸੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।