ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ
ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
22-10-2026