23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬੋਰਡ ਦੀ ਸਾਈਟ ਠੀਕ ਢੰਗ ਨਾਲ ਨਾ ਚੱਲਣ ਕਾਰਨ ਸਕੂਲਾਂ ਦੇ ਪ੍ਰਿੰਸੀਪਲ ਪ੍ਰੇਸ਼ਾਨ

ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਠੀਕ ਢੰਗ ਨਾਲ ਨਾ ਚੱਲਣ ਕਾਰਨ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੋਰਡ ਵਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਦੀ ਫ਼ੀਸ ਜਮ੍ਹਾਂ ਕਰਵਾਉਣ ਲਈ ਚਲਾਨ ਕੱਢਣ ਦੀ ਆਖ਼ਰੀ ਮਿਤੀ 23 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ, ਪਰ ਸਾਈਟ ਵਿਚ ਤਕਨੀਕੀ ਨੁਕਸ ਹੋਣ ਕਾਰਨ ਸਕੂਲਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।

ਅਜੀਤ ਡੈਸਕ 23-10-2026
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਠੀਕ ਢੰਗ ਨਾਲ ਨਾ ਚੱਲਣ ਕਾਰਨ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੋਰਡ ਵਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਦੀ ਫ਼ੀਸ ਜਮ੍ਹਾਂ ਕਰਵਾਉਣ ਲਈ ਚਲਾਨ ਕੱਢਣ ਦੀ ਆਖ਼ਰੀ ਮਿਤੀ 23 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ, ਪਰ ਸਾਈਟ ਵਿਚ ਤਕਨੀਕੀ ਨੁਕਸ ਹੋਣ ਕਾਰਨ ਸਕੂਲਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਦੱਸਿਆ ਕਿ ਇੰਟਰ ਬੋਰਡ ਮਾਈਗਰੇਸ਼ਨ ਦੀ ਪ੍ਰਕਿਰਿਆ ਦੀ ਮਿਤੀ ਵੀ ਚੱਲ ਰਹੀ ਹੈ, ਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਵਿਚ ਨੁਕਸ ਹੋਣ ਕਾਰਨ ਐਡਮਿਸ਼ਨ ਡੇਟ ਦਾ ਕਲੰਡਰ ਨਹੀਂ ਖੁੱਲ੍ਹ ਰਿਹਾ। ਇਸ ਕਾਰਨ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਦੇ ਦਾਖ਼ਲਿਆਂ ਤੇ ਹੋਰ ਜ਼ਰੂਰੀ ਕਾਰਵਾਈਆਂ ਵਿਚ ਮੁਸ਼ਕਲਾਂ ਆ ਰਹੀਆਂ ਹਨ। ਸਕੂਲਾਂ ਦੇ ਪ੍ਰਿੰਸੀਪਲਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਸਕੱਤਰ ਨੂੰ ਅਪੀਲ ਕੀਤੀ ਕਿ ਪ੍ਰੀਖਿਆ ਫ਼ੀਸ ਦੇ ਚਲਾਨ ਕੱਢਣ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਜਾਵੇ ਅਤੇ ਵੈੱਬਸਾਈਟ ਵਿਚ ਆ ਰਹੇ ਤਕਨੀਕੀ ਨੁਕਸ ਨੂੰ ਜਲਦ ਦੂਰ ਕੀਤਾ ਜਾਵੇ, ਤਾਂ ਜੋ ਸਕੂਲਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ 30 ਅਕਤੂਬਰ ਤੋਂ ਬਾਅਦ ਇੰਟਰ ਬੋਰਡ ਮਾਈਗਰੇਸ਼ਨ ਦੀ ਫ਼ੀਸ ਵਧ ਕੇ 5200 ਰੁਪਏ ਹੋ ਜਾਵੇਗੀ। ਇਸ ਲਈ ਬੋਰਡ ਅਧਿਕਾਰੀਆਂ ਨੂੰ ਸਮੇਂ ਸਿਰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਵਾਧੂ ਫ਼ੀਸ ਦੇ ਆਰਥਿਕ ਬੋਝ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਖੇਤ ’ਚ ਪਰਾਲੀ ਦੇ ਟਰਾਲੇ ਨੂੰ ਲੱਗੀ ਅੱਗ, ਟਾਇਰ ਸੜ ਕੇ ਸੁਆਹ ਅਗਲੀ ਖ਼ਬਰ ਆਗਾਮੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।