23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਝੋਨੇ ਦੀ ਖ਼ਰੀਦ ਮੁਕੰਮਲ ਹੋਣ ਤੱਕ ਸਰਕਾਰ ਮੰਡੀਆਂ ਨੂੰ ਬੰਦ ਕਰਨ ’ਚ ਕੋਈ ਜਲਦਬਾਜ਼ੀ ਨਾ ਕਰੇ- ਦਮਹੇੜੀ

ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਜਦੋਂ ਤੱਕ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦ ਨਹੀਂ ਕਰ ਲਿਆ ਜਾਂਦਾ ਉਦੋਂ ਤੱਕ ਸੂਬਾ ਸਰਕਾਰ ਮੰਡੀਆਂ ਨੂੰ ਬੰਦ ਕਰਨ ਦਾ ਕੋਈ ਫ਼ੈਸਲਾ ਨਾ ਕਰੇ। ਇਹ ਪ੍ਰਗਟਾਵਾ ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ‘ ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 23-10-2026
ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਜਦੋਂ ਤੱਕ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦ ਨਹੀਂ ਕਰ ਲਿਆ ਜਾਂਦਾ ਉਦੋਂ ਤੱਕ ਸੂਬਾ ਸਰਕਾਰ ਮੰਡੀਆਂ ਨੂੰ ਬੰਦ ਕਰਨ ਦਾ ਕੋਈ ਫ਼ੈਸਲਾ ਨਾ ਕਰੇ। ਇਹ ਪ੍ਰਗਟਾਵਾ ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ‘ ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਖ਼ਤਮ ਕਰਨ ਜਾਂ ਮੰਡੀਆਂ ਬੰਦ ਕਰਨ ਸਬੰਧੀ ਕੋਈ ਵੀ ਫ਼ੈਸਲਾ ਜਲਦਬਾਜ਼ੀ ਵਿਚ ਨਾ ਲਿਆ ਜਾਵੇ। ਇਸ ਵਾਰ ਝੋਨੇ ਦੀ ਫ਼ਸਲ ਪੱਕਣ ਵਿਚ ਦੇਰੀ ਹੋ ਰਹੀ ਹੈ ਤੇ ਬੇ-ਮੌਸਮੀ ਬਰਸਾਤ ਕਾਰਨ ਪਿਛੇਤੀਆਂ ਕਿਸਮਾਂ ਦਾ ਝੋਨਾ ਅਜੇ ਵੀ ਖੇਤਾਂ ਵਿਚ ਹਰਾ ਖੜ੍ਹਾ ਹੈ। ਅਜਿਹੇ ਹਾਲਾਤ ਵਿਚ ਮੰਡੀਆਂ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਲਈ ਵੱਡੀ ਮੁਸ਼ਕਿਲ ਖੜ੍ਹੀ ਕਰ ਸਕਦਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਨੰ.1, 7301 ਅਤੇ 126 ਵਰਗੀਆਂ ਪਿਛੇਤੀਆਂ ਕਿਸਮਾਂ ਦੀ ਫ਼ਸਲ ਅਜੇ ਪੂਰੀ ਤਰ੍ਹਾਂ ਪੱਕੀ ਨਹੀਂ ਹੈ ਅਤੇ ਖੇਤਾਂ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਇਨ੍ਹਾਂ ਕਿਸਮਾਂ ਦੀ ਵਾਢੀ ਸ਼ੁਰੂ ਹੋਣ ਵਿਚ ਅਜੇ ਵੀ 20 ਤੋਂ 25 ਦਿਨ ਲੱਗ ਸਕਦੇ ਹਨ। ਜਦੋਂ ਫ਼ਸਲ ਖੇਤਾਂ ਵਿਚ ਹੀ ਪੱਕਣ ਦੀ ਉਡੀਕ ਕਰ ਰਹੀ ਹੈ ਤਾਂ ਸਰਕਾਰ ਵੱਲੋਂ ਖ਼ਰੀਦ ਦਾ ਸੀਜ਼ਨ ਖ਼ਤਮ ਕਰਨ ਜਾਂ ਮੰਡੀਆਂ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਦੇ ਹਿਤਾਂ ਦੇ ਉਲਟ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਤੋਂ ਮੰਡੀਆਂ ਅਚਾਨਕ ਬੰਦ ਕਰਨ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖ਼ਰੀਦ ਪੂਰੀ ਹੋਣ ਤੋਂ ਪਹਿਲਾਂ ਮੰਡੀਆਂ ਬੰਦ ਕਰ ਦਿੱਤੀਆਂ ਤਾਂ ਪਿਛੇਤੀਆਂ ਫ਼ਸਲਾਂ ਵਾਲੇ ਕਿਸਾਨਾਂ ਨੂੰ ਆਪਣੀ ਜਿਣਸ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਵੇਚਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਇਸ ਨਾਲ ਕਿਸਾਨਾਂ ਦੀ ਪਹਿਲਾਂ ਹੀ ਕਮਜ਼ੋਰ ਆਰਥਿਕ ਹਾਲਤ ’ਤੇ ਹੋਰ ਮਾੜਾ ਅਸਰ ਪਵੇਗਾ।
ਪਿਛਲੀ ਖ਼ਬਰ ਪਾਈਨ ਗਰੋਵ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਦਾ ਕੀਤਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।