23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖ਼ਰੀਦਿਆ ਜਾ ਰਿਹਾ ਹੈ- ਰਾਏ, ਮਾਂਗਟ

ਅਮਲੋਹ, 22 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਲੋਹ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ 23-10-2026
ਅਮਲੋਹ, 22 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਲੋਹ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿਚ ਸਮੇਂ-ਸਮੇਂ ’ਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਵੇ, ਜਿਸ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੁਝ ਹੀ ਮਿੰਟਾਂ ’ਚ ਵਿਧਾਨ ਸਭਾ ਦੀ ਕਾਰਵਾਈ ਖ਼ਤਮ ਕਰਕੇ ਸਵਾਲਾਂ ਤੋਂ ਭੱਜੀ ‘ਆਪ’ ਸਰਕਾਰ- ਜਗਦੀਪ ਸਿੰਘ ਚੀਮਾ ਅਗਲੀ ਖ਼ਬਰ ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਯਾਤਰਾਵਾਂ ਹੋਈਆਂ ਸੁਖਾਲ਼ੀਆਂ- ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।