ਹਲਕਾ ਇੰਚਾਰਜ ਰਾਜੂ ਖੰਨਾ ਅਤੇ ਬੀਬੀ ਕਿਰਨਦੀਪ ਕੌਰ ਖੰਨਾ ਕਰਨਗੇ ਸੰਬੋਧਨ
ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ
25-10-2026