ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ-3 ਜ਼ਖ਼ਮੀ
ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਇਕ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਚੁਰਸਤੇ ਵਿਚੋਂ ਇਕ ਟਰੈਕਟਰ-ਟਰਾਲੀ ਸੜਕ ਪਾਰ ਕਰ ਰਿਹਾ ਸੀ ਤਾਂ ਪਟਿਆਲਾ ਵੱਲ ਤੋਂ ਆ ਰਹੀ ਕਾਰ ਦੀ ਉਕਤ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਦੇ ਸਿੱਟੇ ਵਜੋਂ ਟਰੈਕਟਰ ਉੱਪਰ ਬੈਠੇ ਮੇਜਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਭੈਣੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਜਗਤਾਰ ਸਿੰਘ ਵਾਸੀ ਪਿੰਡ ਭੈਣੀ, ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਅਲੀਪੁਰ ਅਤੇ ਗੁਰਸਿਮਰਨ ਸਿੰਘ ਵਾਸੀ ਪਟਿਆਲਾ ਜ਼ਖਮੀ ਹੋ ਗਏ।
ਮੇਜਰ ਸਿੰਘ ਦੀ ਪੁਰਾਣੀ ਤਸਵੀਰ
27-10-2026