27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ-ਬੀਬਾ ਬਹਿਸ਼ਤਾ ਸਿੰਘ ਵਾਰਡ ਨੰ. 5 ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਵਿਚ ਵੱਡੀ ਗਿਣਤੀ ਵਾਰਡ ਵਾਸੀਆਂ ਨੇ ਸ਼ਿਰਕਤ ਕੀਤੀ

ਅਮਲੋਹ, 26 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰ. 5 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ।

ਅਜੀਤ ਡੈਸਕ 27-10-2026
ਅਮਲੋਹ, 26 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰ. 5 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਵਾਰਡ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਬੀਬਾ ਬਹਿਸ਼ਤਾ ਸਿੰਘ ਨੇ ਕਿਹਾ ਕਿ ਮੀਟਿੰਗਾਂ ਵਿਚ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਕਾਂਗਰਸ ਸਰਕਾਰ ਦੇ ਸਮੇਂ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਕੌਂਸਲਰ ਗੁਰਮੀਤ ਕੌਰ, ਰੂਪ ਸਿੰਘ, ਕਿਰਨ ਸੂਦ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਪੂਨਮ ਜਿੰਦਲ, ਨੀਲਮ ਰਾਣੀ, ਨੀਤੂ ਸਿੰਘੀ, ਸ਼ਸ਼ੀ ਸ਼ਰਮਾ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਜਸਵਿੰਦਰ ਸਿੰਘ, ਬਲਵੀਰ ਸਿੰਘ ਮਿੰਟੂ, ਹੈਪੀ ਸੂਦ, ਪੰਮੀ ਜਿੰਦਲ, ਸਤੀਸ਼ ਕੁਮਾਰ ਰਿਟਾ. ਸੀ.ਡੀ.ਪੀ.ਓ., ਜਸਵਿੰਦਰ ਕੌਰ, ਸੁਖਜੀਤ ਕੌਰ, ਸਵੀਨਾ ਬੇਗ਼ਮ, ਚਰਨਜੀਤ ਕੌਰ, ਗੁਰਮੀਤ ਕੌਰ, ਬੇਅੰਤ ਕੌਰ, ਡਾ. ਗੁਰਪਾਲ ਸਿੰਘ, ਪਵਨ ਕੁਮਾਰ, ਗੁਰਲਾਲ ਸਿੰਘ, ਸਿਤਾਰ ਮੁਹੰਮਦ, ਹੈਪੀ ਵੈਦ, ਪਾਲ ਖ਼ਾਨ, ਰਾਜ ਕੁਮਾਰ, ਹਰਿੰਦਰ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਜਗਦੀਪ ਸਿੰਘ ਮਾਨ ਪ੍ਰਧਾਨ ਯੂਥ ਕਾਂਗਰਸ, ਸੁੱਖਾ ਖੁੰਮਣਾ, ਦਲਜੋਤ ਔਜਲਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜੱਲ੍ਹਾ ਵਿਖੇ ਸ਼ਰਧਾ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸੰਗਤਾਂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤ... ਅਗਲੀ ਖ਼ਬਰ ਕਾਂਗਰਸੀ ਆਗੂ ਜੱਗੀ ਰਾਏਪੁਰ ਨੇ ਕਾਂਗਰਸ ਦੇ ਅਬਜ਼ਰਵਰ ਸਰਬਜੀਤ ਸੰਧੂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।