28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਰਾਜਪੁਰਾ, 27 ਅਕਤੂਬਰ (ਜੀ. ਪੀ.

ਅਜੀਤ ਡੈਸਕ 28-10-2026
ਰਾਜਪੁਰਾ, 27 ਅਕਤੂਬਰ (ਜੀ.ਪੀ. ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਇਕ ਕਾਰ ਤੇ ਟਰੱਕ ਦੀ ਟੱਕਰ ਹੋ ਜਾਣ ’ਤੇ ਕਾਰ ਸਵਾਰ ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੋਹਿਤ ਮਹਿਤਾ ਵਾਸੀ ਬਾਜ਼ਾਰ ਬਸਤੀਰਾਮ ਅੰਬਾਲਾ ਹਰਿਆਣਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਸ਼ਾਮ 5 ਵਜੇ ਉਸ ਦੇ ਪਿਤਾ ਰਜਨੀਸ਼ ਮਹਿਤਾ ਆਪਣੀ ਕਾਰ ’ਤੇ ਸਵਾਰ ਹੋ ਕੇ ਪਿੰਡ ਰਾਜਗੜ੍ਹ ਨੇੜੇ ਜਾ ਰਹੇ ਸਨ ਤਾਂ ਇਕ ਟਰੱਕ ਚਾਲਕ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੀ ਕਾਰ ਵਿਚ ਮਾਰਿਆ। ਜਿਸ ਕਾਰਨ ਉਸ ਦੇ ਪਿਤਾ ਰਜਨੀਸ਼ ਮਹਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੁਲਿਸ ਤੇ ਸਿਹਤ ਵਿਭਾਗ ਨੇ ਸਾਂਝੇ ਤੌਰ ਤੇ ਕੀਤੀ ਮੈਡੀਕਲ ਸਟੋਰਾਂ ਦੀ ਜਾਂਚ ਅਗਲੀ ਖ਼ਬਰ ਨਸ਼ਿਆਂ ਤੇ ਅਮਨ ਕਾਨੂੰਨ ਦੀ ਸਥਿਤੀ ’ਤੇ ‘ਆਪ’ ਸਰਕਾਰ ਨੂੰ ਘੇਰਨ ਲਈ ਤਿਆਰ ਸੂਬਾ ਵਾਸੀ- ਖਨੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।