28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਅੰਬੇਮਾਜਰਾ ’ਚ ਗੁਰਮਤਿ ਸਮਾਗਮ ਕਰਵਾਇਆ ਸੰਤ ਮਹਾਂਪੁਰਸ਼ਾਂ ਤੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਕੀਤਾ ਨਿਹਾਲ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ਵਿਚ ਸੰਤ ਮਹਾਂਪੁਰਸ਼ਾਂ ਅਤੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ।

ਅੰਬੇਮਾਜਰਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ, ਰਣਬੀਰ ਸਿੰਘ ਖੱਟੜਾ ਤੇ ਜਥੇਦਾਰ ਮਹਿੰਦਰ ਸਿੰਘ ਢੀਂਡਸਾ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ। ਤਸਵੀਰ: ਕਰਨ 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ਵਿਚ ਸੰਤ ਮਹਾਂਪੁਰਸ਼ਾਂ ਅਤੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਸਾਹਿਬ, ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਮਕਸੂਦੜਾ ਢੱਕੀ ਸਾਹਿਬ, ਬਾਬਾ ਪਰਮਜੀਤ ਸਿੰਘ ਦਿੱਲੀ ਅਤੇ ਭਾਈ ਮਨਜੀਤ ਸਿੰਘ ਮਾਤਾ ਗੰਗਾ ਨਰਸਰੀ ਵਾਲਿਆਂ ਤੋਂ ਇਲਾਵਾ ਵੱਖ-ਵੱਖ ਹੋਰਨਾਂ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਣਬੀਰ ਸਿੰਘ ਖੱਟੜਾ ਸੇਵਾ ਮੁਕਤ ਆਈ.ਜੀ ਪੰਜਾਬ ਪੁਲਿਸ ਅਤੇ ਜਥੇਦਾਰ ਮਹਿੰਦਰ ਸਿੰਘ ਢੀਂਡਸਾ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਇਸ ਸਮਾਗਮ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਨਿਮਰਤਾ, ਸੇਵਾ, ਸਿਮਰਨ, ਪ੍ਰੇਮ ਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ ਅਤੇ ਗੁਰੂ ਸਾਹਿਬ ਦੁਆਰਾ ਉਚਾਰਨ ਕੀਤੀ ਬਾਣੀ ਮਨੁੱਖ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਸੱਚੇ ਜੀਵਨ ਦੀ ਜਾਚ ਸਿਖਾਉਂਦੀ ਹੈ। ਸਾਨੂੰ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਗੁਰਬਾਣੀ ਨਾਲ ਜੋੜਨਾ ਚਾਹੀਦਾ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਪੀ. ਏ. ਸੀ. ਮੈਂਬਰ ਦਿਲਬਾਗ ਸਿੰਘ ਬਾਘਾ, ਸਤਵੀਰ ਸਿੰਘ ਖੱਟੜਾ, ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਇੰਜੀ. ਕੰਵਰਵੀਰ ਸਿੰਘ ਟੌਹੜਾ, ਦਰਸ਼ਨ ਸਿੰਘ ਬੱਬੀ ਸੌਂਟੀ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਸੁਰਜੀਤ ਸਿੰਘ ਚੌਧਰੀ, ਨੰਬਰਦਾਰ ਅਮਰਿੰਦਰ ਸਿੰਘ ਭੰਗੂ, ਗੁਰਸ਼ਰਨ ਸਿੰਘ ਭੱਟੀ, ਗੁਰਸੇਵਕ ਸਿੰਘ, ਫੋਰਮੈਨ ਰੂਪ ਸਿੰਘ, ਬਾਬਾ ਮੋਹਣ ਸਿੰਘ, ਗਿਆਨੀ ਦਿਆ ਸਿੰਘ, ਸੁਖਵਿੰਦਰ ਸਿੰਘ, ਹੈਪੀ ਰਤਨਪਾਲੋਂ, ਸਿਮਰਨਪ੍ਰੀਤ ਸਿੰਘ ਢੀਂਡਸਾ, ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਰਾ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਦਾ ਰਿਹਾ।
ਪਿਛਲੀ ਖ਼ਬਰ ਸਾਬਕਾ ਸੈਨਿਕ ਪੈਨਸ਼ਨਰਾਂ ਦੇ ਲਾਈਫ਼ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ 2 ਤੋਂ 20 ਤੱਕ ਲੱਗੇਗਾ ਕੈਂਪ ਅਗਲੀ ਖ਼ਬਰ ‘ ਯੂਨੋਇਆ’ ਦੇ ਸੰਦੇਸ਼ ਨਾਲ ਜੀ. ਪੀ. ਐੱਸ. ’ਚ ਸਾਲਾਨਾ ਸਮਾਗਮ ਦੇ ਪਹਿਲੇ ਦਿਨ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਦੋ ਸੈਸ਼ਨਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।