28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖਾਂ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਵਿਧਾਇਕ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਜੀਵਨ ਗਰਗ ਤੇ ਖੇੜਕੀ ਨੇ ਕੀਤੀ ਸ਼ਿਰਕਤ

ਸਮਾਣਾ, 27 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਿੱਤ ਸਾਹਿਬ ਸ਼ਹੀਦਾਂ ਸਿੰਘਾਂ ਫਤਹਿਪੁਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਗੁਰਦੁਆਰਾ ਥੜ੍ਹਾ ਸਾਹਿਬ ਦੇ ਮੁਖੀ ਬਾਬਾ ਵਿਸ਼ਵਪ੍ਰਤਾਪ ਸਿੰਘ, ਭਾਜਪਾ ਦੇ ਹਲਕਾ ਮੁਖੀ ਸੁਰਿੰਦਰ ਸਿੰਘ ਖੇੜਕੀ ਅਤੇ ਜੌੜਾਮਾਜਰਾ ਦੇ ਨਿੱਜੀ ਸਹਾਇਕ ਜਸਵੀਰ ਸਿੰਘ ਢਿੱਲੋਂ ਸਣੇ ਪ੍ਰੁਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ ਤੇ ਗੁਰਬਾਣੀ ਸਰਵਨ ਕੀਤੀ।

ਅਜੀਤ ਡੈਸਕ 28-10-2026
ਸਮਾਣਾ, 27 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਿੱਤ ਸਾਹਿਬ ਸ਼ਹੀਦਾਂ ਸਿੰਘਾਂ ਫਤਹਿਪੁਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਗੁਰਦੁਆਰਾ ਥੜ੍ਹਾ ਸਾਹਿਬ ਦੇ ਮੁਖੀ ਬਾਬਾ ਵਿਸ਼ਵਪ੍ਰਤਾਪ ਸਿੰਘ, ਭਾਜਪਾ ਦੇ ਹਲਕਾ ਮੁਖੀ ਸੁਰਿੰਦਰ ਸਿੰਘ ਖੇੜਕੀ ਅਤੇ ਜੌੜਾਮਾਜਰਾ ਦੇ ਨਿੱਜੀ ਸਹਾਇਕ ਜਸਵੀਰ ਸਿੰਘ ਢਿੱਲੋਂ ਸਣੇ ਪ੍ਰੁਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ ਤੇ ਗੁਰਬਾਣੀ ਸਰਵਨ ਕੀਤੀ। ਇਸ ਮੌਕੇ ਸਜਾਏ ਧਾਰਮਿਕ ਸਮਾਗਮ ਵਿਚ ਗਿਆਨੀ ਸੁਖਵਿੰਦਰ ਸਿੰਘ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗਿਆਨੀ ਅਤਰ ਸਿੰਘ ਦਲੇਰ, ਸੰਤ ਬਾਬਾ ਹਰਬੇਅੰਤ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮਸਤੂਆਣਾ ਸਾਹਿਬ, ਬਾਬਾ ਭਰਪੂਰ ਸਿੰਘ, ਕਥਾਵਾਚਕ ਭਾਈ ਬੇਅੰਤ ਸਿੰਘ, ਬਾਬਾ ਗੁਲਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਬੀਬਾ ਮਨਪ੍ਰੀਤ ਕੌਰ, ਬਾਬਾ ਰਣਜੋਤ, ਭਾਈ ਇੰਦਰਜੀਤ ਸਿੰਘ ਕੁੰਨਰਾ, ਭਾਈ ਚਾਣਕ ਸਿੰਘ ਅਤੇ ਬਾਬਾ ਬਲਜੀਤ ਸਿੰਘ ਫਕਰ ਅਤੇ ਰਾਗੀ, ਢਾਡੀ ਤੇ ਪ੍ਰਚਾਰਕ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂਜਸ ਸਰਵਣ ਕੀਤਾ। ਗੁਰਦੁਆਰਾ ਸਾਹਿਬ ਮੁਖੀ ਸੰਤ ਬਾਬਾ ਰਣਜੋਧ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ। ਧਾਰਮਿਕ ਦੀਵਾਨਾਂ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਸੰਘਰਸ਼, ਕੁਰਬਾਨੀ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਲਾਸਾਨੀ ਯੋਗਦਾਨ ਯਾਦ ਕੀਤਾ। ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਜ਼ੁਲਮ ਵਿਰੁੱਧ ਡਟਣ, ਨਿਆਂ ਅਤੇ ਹੱਕ-ਸੱਚ ਲਈ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਵਿਚ ਰਵਿੰਦਰ ਸਿੰਘ ਨਾਗੀ, ਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਐਡ. ਯਾਦਵਿੰਦਰਪਾਲ ਸਿੰਘ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਨਤਮਸਤਕ ਅਗਲੀ ਖ਼ਬਰ ਨਵੀਂ ਬਣ ਰਹੀ ਸੜਕ ਦਾ ਮਟੀਰੀਅਲ ਮਾੜਾ ਹੋਣ ਕਰਕੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।