28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡਾਂ ‘ਚ ਬੂਥ ਕਮੇਟੀਆਂ ਦਾ ਕੀਤਾ ਜਾ ਰਿਹੈ ਗਠਨ- ਰਾਕੇਸ਼ ਬੱਗਾ

ਦੇਵੀਗੜ 27 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਦੌਰੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਨੁੱਕੜ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਲੋਂ ਹੇਠਲੇ ਪੱਧਰ ’ਤੇ ਮਜ਼ਬੂਤੀ ਲਈ ਹਰ ਪਿੰਡ ਵਿਚ ਬੂਥ ਕਮੇਟੀਆਂ ਦਾ ਗਠਨ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-10-2026
ਦੇਵੀਗੜ 27 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਦੌਰੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਨੁੱਕੜ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਲੋਂ ਹੇਠਲੇ ਪੱਧਰ ’ਤੇ ਮਜ਼ਬੂਤੀ ਲਈ ਹਰ ਪਿੰਡ ਵਿਚ ਬੂਥ ਕਮੇਟੀਆਂ ਦਾ ਗਠਨ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਨੇ ਕਿਹਾ ਕਿਹਾ ਲੋਕਾਂ ਸਨੌਰ ਦੇ ਲੋਕ ਅੱਜ ਪਰੰਪਰਾਗਤ ਰਾਜਨੀਤਿਕ ਪਾਰਟੀਆਂ ਦੀਆਂ ਝੂਠੀਆਂ ਗਾਰੰਟੀਆਂ ਤੇ ਬੇਬੁਨਿਆਦ ਵਾਅਦਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕੋਈ ਪੇਸ਼ੇਵਰ ਨੇਤਾ ਨਹੀਂ ਸਗੋਂ ਹਲਕੇ ਦੇ ਲੋਕਾਂ ਦਾ ਆਪਣਾ ਸੇਵਾਦਾਰ ਹਾਂ। ਮੇਰਾ ਮੁੱਖ ਮਕਸਦ ਹਲਕਾ ਸਨੌਰ ਦੀ ਨੁਹਾਰ ਬਦਲਣਾ ਅਤੇ ਇੱਥੋਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਉਮੀਦਵਾਰ ਵਜੋਂ ਮਿਲ ਰਿਹਾ ਇਹ ਸਹਿਯੋਗ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਇਸ ਵਾਰ ਬਦਲਾਅ ਦੇ ਤਿਆਰੀ ਵਿਚ ਹਨ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇਮਾਨਦਾਰ ਸੇਵਾਦਾਰ ਦੀ ਚੋਣ ਕਰਨਗੇ। ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ ,ਬਲਦੇਵ ਸਿੰਘ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਸਤਪਾਲ ਸਿੰਘ ਖਾਨਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਿੰਦਰ ਸਿੰਘ ਛੰਨਾਂ ਵਲੋਂ ਬੈਠਕਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਐਡ. ਯਾਦਵਿੰਦਰਪਾਲ ਸਿੰਘ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।