ਵਿਧਾਇਕ ਜੌੜਾਮਾਜਰਾ ਨੇ ਭਾਈ ਹਵਾਰਾ ਦੀ ਪੈਰੋਲ ਦੀ ਕੀਤੀ ਵਕਾਲਤ
ਸਮਾਣਾ, 27 ਅਕਤੂਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਉਨ੍ਹਾਂ ਨੂੰ ਆਪਣੀ ਬਜ਼ੁਰਗ ਮਾਤਾ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਦੀ ਸੇਵਾ-ਸੰਭਾਲ ਲਈ ਬਾਹਰ ਆਉਣ ਦਾ ਮੌਕਾ ਮਿਲਦਾ ਹੈ ਤਾਂ ਇਹ ਬਹੁਤ ਵੱਡਾ ਪੁੰਨ ਦਾ ਕਾਰਜ ਹੋਵੇਗਾ।
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਿਧਾਨ ਸਭਾ ਵਿਚ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਉਠਾਉਂਦੇ ਹੋਏ। ਅਜੀਤ ਤਸਵੀਰ
28-10-2026