29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਵੇ- ਨੰਬਰਦਾਰ ਯੂਨੀਅਨ

ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮੰਡੀ ਗੋਬਿੰਦਗੜ੍ਹ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਨਾ ਸ਼ਹੀਦੀ ਸਭਾ ਤੋਂ ਪਹਿਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਜਾਂਚ ਕਿਸੇ ਵਿਸ਼ੇਸ਼ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨੰਬਰਦਾਰ ਲਖਵੀਰ ਸਿੰਘ ਸੰਧੂ, ਮਨਜੀਤ ਸਿੰਘ, ਜਰਨੈਲ ਸਿੰਘ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਸਿਕੰਦਰ ਸਿੰਘ ਤੇ ਜਰਨੈਲ ਸਿੰਘ। ਅਜੀਤ ਤਸਵੀਰ 29-10-2026
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮੰਡੀ ਗੋਬਿੰਦਗੜ੍ਹ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਨਾ ਸ਼ਹੀਦੀ ਸਭਾ ਤੋਂ ਪਹਿਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਜਾਂਚ ਕਿਸੇ ਵਿਸ਼ੇਸ਼ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਜਿਵੇਂ ਕਿ ਨੰਬਰਦਾਰੀ ਜੱਦੀ-ਪੁਸ਼ਤੀ ਕਰਨਾ, ਮਾਣ-ਭੱਤੇ ਵਿਚ ਵਾਧਾ ਅਤੇ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਕਮਰਾ ਮੁਹੱਈਆ ਕਰਵਾਉਣ ਸਮੇਤ ਨੂੰ ਤੁਰੰਤ ਲਾਗੂ ਕੀਤਾ ਜਾਵੇ ਕਿਉਂਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਨੰਬਰਦਾਰ ਯੂਨੀਅਨ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਨੰਬਰਦਾਰ ਲਖਵੀਰ ਸਿੰਘ ਸੰਧੂ ਕਾਰਜਕਾਰੀ ਪ੍ਰਧਾਨ ਤਹਿਸੀਲ ਅਮਲੋਹ, ਮਨਜੀਤ ਸਿੰਘ, ਜਰਨੈਲ ਸਿੰਘ ਕੁੱਕੜ ਮਾਜਰਾ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਸਿਕੰਦਰ ਸਿੰਘ, ਜਰਨੈਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 100 ਪੁਸਤਕਾਂ ਕੀਤੀਆਂ ਲੋਕ-ਅਰਪਣ ਅਗਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਕਰੀਅਰ ਗਾਈਡੈਂਸ ਪ੍ਰਤੀ ਵਿਕਾਸ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।