ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡਾਂ ’ਚ ਕੀਤੀਆਂ ਮੀਟਿੰਗਾਂ
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 24 ਨਸਰਾਲੀ ਅਤੇ ਵਾਰਡ ਨੰਬਰ 29 ਰਾਮਨਗਰ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਗਰੰਟੀਆਂ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ।
ਮ
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 29 ਰਾਮਨਗਰ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਮੀਟਿੰਗ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਾਰਡ ਦੇ ਵਰਕਰਾਂ ਅਤੇ ਆਗੂਆਂ ਨਾਲ। ਅਜੀਤ ਤਸਵੀਰ
29-10-2026
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 24 ਨਸਰਾਲੀ ਅਤੇ ਵਾਰਡ ਨੰਬਰ 29 ਰਾਮਨਗਰ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਗਰੰਟੀਆਂ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨੁਮਾਇੰਦਿਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਸਵਾਲ ਕਰਨ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਦੀ ਵਰਤੋਂ ਅਤੇ ਸੂਬੇ ਦੀ ਵਿੱਤੀ ਸਥਿਤੀ ਸਬੰਧੀ ਵੀ ਸਰਕਾਰ ਤੋਂ ਜਵਾਬਦੇਹੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਵਿਚ ਸਮਰਥਨ ਦੇ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਯਤਨ ਕੀਤੇ ਜਾਣ, ਤਾਂ ਜੋ ਹਲਕਾ ਅਮਲੋਹ ਸਮੇਤ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਕੰਮ ਕੀਤਾ ਜਾ ਸਕੇ। ਵਾਰਡ ਨੰਬਰ 24 ਨਸਰਾਲੀ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਮੁਹਿੰਮ ਦਾ ਮਕਸਦ ਲੋਕਾਂ ਨਾਲ ਜੁੜਨਾ, ਉਨ੍ਹਾਂ ਦੇ ਮਸਲਿਆਂ ਨੂੰ ਸੁਣਨਾ ਅਤੇ ਪੰਜਾਬ ਦੇ ਭਵਿੱਖ ਨਾਲ ਸਬੰਧਿਤ ਮੁੱਦਿਆਂ ’ਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਮੀਟਿੰਗਾਂ ਵਿਚ ਸਤਪਾਲ ਸਿੰਘ ਸੱਤਾ, ਜਗਤਾਰ ਸਿੰਘ ਗਿੱਲ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਦਲਜੀਤ ਕੌਰ, ਊਸ਼ਾ ਸਿੰਘ, ਲਖਵਿੰਦਰ ਸਿੰਘ ਤੇ ਸਤੀਸ਼ ਪੰਡਿਤ ਵਲੋਂ ਜਿੱਥੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉੱਥੇ ਇਸ ਮੀਟਿੰਗ ਵਿਚ ਹਰਪਾਲ ਸਿੰਘ ਨਸਰਾਲੀ ਸਾਬਕਾ ਕੌਂਸਲ ਪ੍ਰਧਾਨ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਪ੍ਰਦੀਪ ਕੁਮਾਰ ਮਿੰਟੂ, ਸਤਨਾਮ ਸਿੰਘ ਡਡਹੇੜੀ, ਅੰਗਰੇਜ਼ ਕੌਰ, ਚਰਨਜੀਤ ਚੰਨਾ, ਰਾਜਨ ਭਾਂਬਰੀ, ਮੋਹਣ ਲਾਲ, ਮੁਨੀਸ਼ ਸਿੰਘ, ਸੁਖਵਿੰਦਰ ਕੁਮਾਰ, ਗੀਤਾ ਰਾਣੀ, ਜੰਤਰੀ ਦੇਵੀ, ਐਂਡ ਸੀਮਾ ਰਾਣੀ, ਮਹਿੰਦਰ ਕੌਰ, ਡੋਲੀ ਬੇਬੀ, ਸੁਸ਼ਮਾ ਰਾਣੀ, ਗੁਰਦੀਪ ਸਿੰਘ, ਸੋਨੂੰ, ਪ੍ਰਦੀਪ ਕੁਮਾਰ, ਵਿਸ਼ਾਲ ਕੁਮਾਰ, ਆਕਾਸ਼ ਕੁਮਾਰ, ਹੈਪੀ, ਸੋਨੀ ਰਾਮਨਗਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡਾਂ ਦੇ ਵਾਸੀ ਮੌਜੂਦ ਸਨ।