29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਖੇਡਾਂ ਨੂੰ ਪਹਿਲ ਦਿੰਦਾ ਆ ਰਿਹਾ ਹੈ- ਖੋਖਰ, ਬੱਲ, ਜੇਜੀ

ਡਕਾਲਾ, 28 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਯੂਥ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਸ਼ੈਪੀ ਖੋਖਰ, ਮੀਤ ਪ੍ਰਧਾਨ ਹਰਮਨ ਬੱਲ ਤੇ ਜਨਰਲ ਸਕੱਤਰ ਹਰਮਨ ਜੇਜੀ ਦੀ ਅਗਵਾਈ ਹੇਠ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਸੂਲਰ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਅਤੇ ਮਸ਼ਹੂਰ ਲੇਖਕ ਤੇ ਗਾਇਕ ਮੱਟ ਸ਼ੇਰੋਂ ਵਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਅਜੀਤ ਡੈਸਕ 29-10-2026
ਡਕਾਲਾ, 28 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਯੂਥ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਸ਼ੈਪੀ ਖੋਖਰ, ਮੀਤ ਪ੍ਰਧਾਨ ਹਰਮਨ ਬੱਲ ਤੇ ਜਨਰਲ ਸਕੱਤਰ ਹਰਮਨ ਜੇਜੀ ਦੀ ਅਗਵਾਈ ਹੇਠ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਸੂਲਰ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਅਤੇ ਮਸ਼ਹੂਰ ਲੇਖਕ ਤੇ ਗਾਇਕ ਮੱਟ ਸ਼ੇਰੋਂ ਵਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਵਰਿੰਦਰ ਸ਼ਰਮਾ ਉਰਫ਼ ਬਬਲੂ ਤੇ ਜਸਨਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੈਪੀ ਖੋਖਰ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਜੇਤੂ ਟੀਮਾਂ ਨੂੰ ਪਹਿਲਾ ਇਨਾਮ 21,000 ਰੁਪਏ, ਦੂਜਾ ਇਨਾਮ 11,000 ਰੁਪਏ ਅਤੇ ਤੀਜਾ ਇਨਾਮ 7,100 ਰੁਪਏ ਦਿੱਤਾ ਜਾਵੇਗਾ। ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਲਈ ਐਂਟਰੀ ਫੀਸ 500 ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਲਈ 30 ਅਕਤੂਬਰ ਨੂੰ ਰਾਤ 8 ਵਜੇ ਤੱਕ ਐਂਟਰੀ ਕਰਵਾਉਣੀ ਲਾਜ਼ਮੀ ਹੋਵੇਗੀ। ਇਸ ਦੇ ਨਾਲ ਹੀ ਹਰੇਕ ਟੀਮ ਵਿੱਚ ਚਾਰ ਖਿਡਾਰੀ ਸਬੰਧਤ ਪਿੰਡ ਦੇ ਹੋਣ ਦੀ ਸ਼ਰਤ ਰੱਖੀ ਗਈ ਹੈ। ਸ਼ੈਪੀ ਖੋਖਰ, ਹਰਮਨ ਬੱਲ ਤੇ ਹਰਮਨ ਜੇਜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਮੇਸ਼ਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਨੂੰ ਪਹਿਲ ਦਿੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਣਾ ਹੈ। ਉਨ੍ਹਾਂ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਿੰਡ ਸੂਲਰ ਵਿਖੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ।
ਪਿਛਲੀ ਖ਼ਬਰ ਵੇਟਲਿਫਟਿੰਗ ਮੁਕਾਬਲਿਆਂ ਵਿਚ ਸੇਂਟ ਪੀਟਰਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।