30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

‘ਭਾਰਤ ਕੋ ਜਾਨੋ’ ਮੁਕਾਬਲੇ ’ਚ ਐਮ. ਜੀ. ਅਸ਼ੋਕਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵਲੋਂ ਕਰਵਾਏ ਗਏ ‘ਭਾਰਤ ਕੋ ਜਾਨੋ’ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਐਮ. ਜੀ.

ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵਲੋਂ ਕਰਵਾਏ ਗਏ ‘ਭਾਰਤ ਕੋ ਜਾਨੋ’ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਐਮ. ਜੀ. ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਬਾਰ੍ਹਵੀਂ ਜਮਾਤ ਆਰਟਸ ਦੀਆਂ ਵਿਦਿਆਰਥਣਾਂ ਅਕਾਸ਼ਦੀਪ ਕੌਰ ਅਤੇ ਪ੍ਰਿਆ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 16 ਸੀਨੀਅਰ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕਰ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਨੇ ਇਤਿਹਾਸ, ਸਭਿਆਚਾਰ, ਭੂਗੋਲ ਅਤੇ ਵਰਤਮਾਨ ਘਟਨਾਵਾਂ ਨਾਲ ਸਬੰਧਿਤ ਔਖੇ ਸਵਾਲਾਂ ਦੇ ਸਹੀ ਜਵਾਬ ਦੇ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਅੰਜੂ ਕੌੜਾ ਨੇ ਜੇਤੂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ। ‘ਭਾਰਤ ਕੋ ਜਾਨੋ’ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਦੇ ਇਤਿਹਾਸ, ਸਭਿਆਚਾਰ ਅਤੇ ਵਿਰਾਸਤ ਬਾਰੇ ਜਾਣਨ ਦਾ ਮੌਕਾ ਦਿੰਦੇ ਹਨ। ਅਕਾਸ਼ਦੀਪ ਕੌਰ ਤੇ ਪ੍ਰਿਆ ਦੀ ਇਹ ਜਿੱਤ ਉਨ੍ਹਾਂ ਦੀ ਮਿਹਨਤ, ਲਗਨ ਤੇ ਸਮਰਪਣ ਦਾ ਨਤੀਜਾ ਹੈ। ਇਨ੍ਹਾਂ ਵਿਦਿਆਰਥਣਾਂ ਨੇ ਪਿਛਲੇ ਸਾਲ ਵੀ ਗਿਆਰ੍ਹਵੀਂ ਜਮਾਤ ਵਿਚ ਭਾਰਤ ਕੋ ਜਾਨੋ ਪ੍ਰਤੀਯੋਗਤਾ ਵਿਚ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਅਸ਼ੋਕਾ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸੀ.ਏ. ਰਾਜੀਵ ਦੱਤਾ, ਸਕੱਤਰ ਸੁਰਿੰਦਰ ਭਾਰਦਵਾਜ ਤੇ ਮੈਨੇਜਰ ਰਾਜੀਵ ਅਗਰਵਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਡਾ. ਚੌਹਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ... ਅਗਲੀ ਖ਼ਬਰ ਪੁਲਿਸ ਜਬਰੀਆ ਕਾਰਵਾਈ ਦੌਰਾਨ ਸਿੱਖ ਦੀ ਪੱਗ ਲਾਉਣਾ ਸਮੁੱਚੀ ਸਿੱਖ ਜਗਤ ਲਈ ਸ਼ਰਮਨਾਕ- ਨਾਨੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।