30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਮਦਾਸ ਨਗਰ ਦੇ ਲੋਕ ਮੁਢਲੀਆਂ ਸਹੂਲਤਾਂ ਤੋਂ ਸੱਖਣੇ- ਭੁੱਟਾ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 7 ਰਾਮਦਾਸ ਨਗਰ ਦੇ ਵਾਸੀ ਪਿਛਲੇ 15 ਤੋਂ 20 ਸਾਲਾਂ ਤੋਂ ਸਟਰੀਟ ਲਾਈਟਾਂ ਨਾ ਹੋਣ ਸਮੇਤ ਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਹਨ। ਭੁੱਟਾ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਦੇ ਅਧਿਕਾਰੀ ਲੋਕਾਂ ਦੀ ਇਸ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਰਕੇ ਵਾਰਡ ਵਾਸੀ ਅਜੇ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ।

ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 7 ਰਾਮਦਾਸ ਨਗਰ ਦੇ ਵਾਸੀ ਪਿਛਲੇ 15 ਤੋਂ 20 ਸਾਲਾਂ ਤੋਂ ਸਟਰੀਟ ਲਾਈਟਾਂ ਨਾ ਹੋਣ ਸਮੇਤ ਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਹਨ। ਭੁੱਟਾ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਦੇ ਅਧਿਕਾਰੀ ਲੋਕਾਂ ਦੀ ਇਸ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਰਕੇ ਵਾਰਡ ਵਾਸੀ ਅਜੇ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹੱਲੇ ਵਿਚ ਸਟਰੀਟ ਲਾਈਟਾਂ ਨਾ ਹੋਣ ਕਾਰਨ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ ਅਤੇ ਮੁਹੱਲਾ ਵਾਸੀ ਕਈ ਵਾਰ ਕੌਂਸਲ ਅਧਿਕਾਰੀਆਂ ਕੋਲ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ ਕਰ ਚੁੱਕੇ ਹਨ ਪ੍ਰੰਤੂ ਨਗਰ ਕੌਂਸਲ ਪ੍ਰਸ਼ਾਸਨ ਵਲੋਂ ਹਮੇਸ਼ਾ ਹੀ ਕੋਈ ਨਾ ਕੋਈ ਬਹਾਨਾ ਲਗਾ ਕੇ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਰਿਹਾ ਹੈ। ਭੁੱਟਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦਾ ਇਹ ਸੰਵਿਧਾਨਿਕ ਹੱਕ ਹੈ ਕਿ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ, ਉਨ੍ਹਾਂ ਕੌਂਸਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਹੱਲੇ ਵਿਚ ਜਲਦ ਸਟਰੀਟ ਲਾਈਟਾਂ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਉਹ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜਸਵੀਰ ਸਿੰਘ ਸੋਢੀ, ਪਲਵਿੰਦਰ ਸਿੰਘ, ਰਾਕੇਸ਼ ਸਿੰਘ, ਪਿਆਰਾ ਸਿੰਘ ਬੁਆਲ, ਗੁਰਜੀਤ ਸਿੰਘ, ਜੋਰਾ ਸਿੰਘ, ਪ੍ਰਿੰਸ, ਦਵਿੰਦਰ ਸਿੰਘ, ਗੁਰਤੇਜ ਸਿੰਘ, ਨਰੇਸ਼ ਕੁਮਾਰ , ਅਮਨਿੰਦਰ ਸਿੰਘ, ਧਰਮਿੰਦਰ ਸਿੰਘ, ਰਾਹੁਲ ਕੁਮਾਰ ਬਿੱਥਰ, ਦਿਲਪ੍ਰੀਤ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਨਜ਼ੂਰ ਕੁਰੇਸ਼ੀ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਹਲਕਾ ਬਸੀ ਪਠਾਣਾਂ ’ਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਮਨੋਹਰ ਸਿੰਘ, ਡਾ. ਅਮਨਦੀਪ ਕੌਰ ਢੱਲੇਵਾਲ, ਡਾ. ਜਸਵੰਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।