30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਮਲੋਹ ਸ਼ਹਿਰ ਦੀ ਨੁਹਾਰ ਬਦਲਣ ਲਈ 3 ਕਰੋੜ ਰੁਪਏ ਖ਼ਰਚੇ ਜਾਣਗੇ- ਦਰਸ਼ਨ ਸਿੰਘ ਚੀਮਾ

ਅਮਲੋਹ, 29 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਸਾਨ ਵਿੰਗ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੀਮਾਂ ਅੱਜ ਗੋਲਡ ਸਵੀਟਸ ਅਮਲੋਹ ਵਿਖੇ ਸਮੂਹ ਪੱਤਰਕਾਰਾਂ ਵਲੋਂ ਕੀਤੀ ਮੀਟਿੰਗ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਸਨ।

ਅਜੀਤ ਡੈਸਕ 30-10-2026
ਅਮਲੋਹ, 29 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਸਾਨ ਵਿੰਗ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੀਮਾਂ ਅੱਜ ਗੋਲਡ ਸਵੀਟਸ ਅਮਲੋਹ ਵਿਖੇ ਸਮੂਹ ਪੱਤਰਕਾਰਾਂ ਵਲੋਂ ਕੀਤੀ ਮੀਟਿੰਗ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਸਨ। ਚੀਮਾ ਨੇ ਦੱਸਿਆ ਕਿ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਸੁਧਾਰਨ, ਸੜਕਾਂ ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਤੇ ਪਾਰਕਾਂ ਦੇ ਵਿਕਾਸ ਸਮੇਤ ਹੋਰ ਕੰਮਾਂ ਦੀ ਅਗਲੇ ਮਹੀਨੇ ਜੰਗੀ ਪੱਧਰ ਤੇ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਵਿਕਾਸ ਕਾਰਜਾਂ ’ਤੇ ਲਗਪਗ 3 ਕਰੋੜ ਰੁਪਏ ਖ਼ਰਚ ਕਰਕੇ ਸ਼ਹਿਰ ਦੀ ਨੁਹਾਰ ਬਦਲਣ ਦਾ ਟੀਚਾ ਰੱਖਿਆ ਗਿਆ ਹੈ। ਜਸਵੰਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਦਾ ਸਨਮਾਨ ਉਨ੍ਹਾਂ ਦੇ ਸਹੁਰੇ ਦਰਸ਼ਨ ਸਿੰਘ ਚੀਮਾ ਨੂੰ ਭੇਟ ਕੀਤਾ ਗਿਆ। ਮੀਟਿੰਗ ਦੌਰਾਨ ਜਗਦੀਪ ਸਿੰਘ ਮਾਨਗੜ੍ਹ ਦੀ ਮਾਤਾ ਸੁਰਜੀਤ ਕੌਰ ਅਤੇ ਜਸਵੰਤ ਸਿੰਘ ਬਾਠ ਦੇ ਸਹੁਰੇ ਦਸੌਂਧ ਸਿੰਘ ਦੇ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਜਸਵੰਤ ਸਿੰਘ ਗੋਲਡ ਨੂੰ ਪੰਜਾਬ ਦੇ ਰਾਜਪਾਲ ਵਲੋਂ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਗਈ। ਬੁਲਾਰਿਆਂ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਮ ਸ਼ਰਨ ਸੂਦ, ਬ੍ਰਿਜ ਭੂਸ਼ਨ ਗਰਗ ਭੂਸ਼ਨ ਸੂਦ, ਜੋਗਿੰਦਰਪਾਲ ਫੈਜ਼ੂਲਾਪੁਰੀਆ, ਕੇਵਲ ਸਿੰਘ, ਗੁਰਚਰਨ ਸਿੰਘ ਜੰਜੂਆਂ, ਜਗਮੀਤ ਸਿੰਘ, ਜਗਦੇਵ ਸਿੰਘ, ਅਨਿਲ ਕੁਮਾਰ ਲੁਟਾਵਾ, ਅਜੇ ਕੁਮਾਰ, ਸਵਰਨਜੀਤ ਸਿੰਘ ਸੇਠੀ, ਨਾਹਰ ਸਿੰਘ ਰੰਗੀਲਾ, ਜਗਦੀਪ ਸਿੰਘ ਮਾਨਗੜ੍ਹ, ਗੁਰਪ੍ਰੀਤ ਸਿੰਘ, ਮਨਦੀਪ ਕੁਮਾਰ ਪੁਰੀ, ਹਿਤੇਸ਼ ਸ਼ਰਮਾ, ਸ਼ਾਸਤਰੀ ਗੁਰੂ ਦੱਤ ਸ਼ਰਮਾ, ਲਖਵੀਰ ਸਿੰਘ ਲੱਖਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਮਲੋਹ ਦੇ ਵਾਰਡ ਨੰਬਰ 12 ਤੇ 13 ’ਚ ਸੜਕ ’ਤੇ ਖੜੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ- ਰਾਜੂ ਖੰਨਾ ਅਗਲੀ ਖ਼ਬਰ ‘ ਆਪ’ ਸਰਕਾਰ ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਨ ’ਚ ਫ਼ੇਲ੍ਹ ਸਾਬਤ ਹੋਈ- ਸਲਾਣਾ, ਕਾਹਨਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।