31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਿੰਦਲ ਮੈਡੀਕੋਜ਼ ਦੀ ਦੁਕਾਨ ਡਰੱਗ ਇੰਸਪੈਕਟਰ ਵਲੋਂ ਸੀਲ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਰੱਗ ਵਿਭਾਗ ਤੇ ਪੁਲਿਸ ਟੀਮਾਂ ਦੁਆਰਾ ਮੈਡੀਕਲ ਸਟੋਰਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਡਰੱਗ ਇੰਸਪੈਕਟਰ ਨਵਦੀਪ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਮਿਲੀਆਂ ਖ਼ਾਮੀਆਂ ’ਤੇ ਕਾਰਵਾਈ ਕਰਦਿਆਂ ਸਰਹਿੰਦ ਮੰਡੀ ਸਥਿਤ ਜਿੰਦਲ ਮੈਡੀਕੋਜ਼ ਨਾਮਕ ਮੈਡੀਕਲ ਸਟੋਰ ਨੂੰ ਸੱਤ ਦਿਨਾਂ ਲਈ ਸੀਲ ਕਰ ਦਿੱਤਾ ਗਿਆ ਹੈ।

ਡਰੱਗ ਇੰਸਪੈਕਟਰ ਨਵਦੀਪ ਕੌਰ ਜਿੰਦਲ ਮੈਡੀਕਲ ਦੀ ਦੁਕਾਨ ਨੂੰ ਸੀਲ ਕਰਨ ਸਮੇਂ ਮੈਡੀਕਲ ਅਧਿਕਾਰੀਆਂ ਤੇ ਪੁਲਿਸ ਪਾਰਟੀ ਨਾਲ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਰੱਗ ਵਿਭਾਗ ਤੇ ਪੁਲਿਸ ਟੀਮਾਂ ਦੁਆਰਾ ਮੈਡੀਕਲ ਸਟੋਰਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਡਰੱਗ ਇੰਸਪੈਕਟਰ ਨਵਦੀਪ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਮਿਲੀਆਂ ਖ਼ਾਮੀਆਂ ’ਤੇ ਕਾਰਵਾਈ ਕਰਦਿਆਂ ਸਰਹਿੰਦ ਮੰਡੀ ਸਥਿਤ ਜਿੰਦਲ ਮੈਡੀਕੋਜ਼ ਨਾਮਕ ਮੈਡੀਕਲ ਸਟੋਰ ਨੂੰ ਸੱਤ ਦਿਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਡਰੱਗ ਇੰਸਪੈਕਟਰ ਨਵਦੀਪ ਨੇ ਦੱਸਿਆ ਕਿ ਉਕਤ ਦੁਕਾਨ ਤੋਂ ਪਾਬੰਦੀ ਸ਼ੁਦਾ ਕੈਪਸੂਲ ਵੇਚਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਪੁਲਿਸ ਦੀ ਮੌਜੂਦਗੀ ਵਿਚ ਇਹ ਸੀਲਿੰਗ ਦੀ ਕਾਰਵਾਈ, ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਸਪਸ਼ਟ ਕੀਤਾ ਕਿ ਮੌਕੇ ’ਤੇ ਜਾਂਚ ਦੌਰਾਨ ਕੋਈ ਪਾਬੰਦੀਸ਼ੁਦਾ ਨਸ਼ੀਲੀ ਦਵਾਈ ਤਾਂ ਬਰਾਮਦ ਨਹੀਂ ਹੋਈ, ਪਰ ਰਿਕਾਰਡ ਵਿਚ ਕਈ ਗੰਭੀਰ ਤਰੁੱਟੀਆਂ ਪਾਈਆਂ ਗਈਆਂ ਹਨ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਵਿਭਾਗ ਵਲੋਂ ਹੁਣ ਤੱਕ 20 ਤੋਂ ਵੱਧ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 6 ਦੁਕਾਨਾਂ ਵਿਚ ਖ਼ਾਮੀਆਂ ਜ਼ਰੂਰ ਸਾਹਮਣੇ ਆਈਆਂ ਹਨ। ਉਨ੍ਹਾਂ ਮੈਡੀਕਲ ਦੀਆਂ ਦੁਕਾਨਾਂ ਨੂੰ ਨੋਟਿਸ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਉੱਚ ਅਧਿਕਾਰੀਆਂ ਨੂੰ ਉਨ੍ਹਾਂ 6 ਦੁਕਾਨਾਂ ਤੇ ਕਾਰਵਾਈ ਕਰਨ ਲਈ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਉੱਚ ਅਧਿਕਾਰੀਆਂ ਦੇ ਹੁਕਮ ਪ੍ਰਾਪਤ ਹੋਣਗੇ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸੀਲ ਕੀਤਾ ਜਾਵੇਗਾ ਤੇ ਅਮਲੋਹ ਵਿਚ ਵੀ ਇਕ ਹੋਰ ਦੁਕਾਨ ਨੂੰ ਸੀਲ ਕੀਤਾ ਜਾਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਿਹਤ ਵਿਭਾਗ ਦੀਆਂ ਸ਼ਰਤਾਂ ਤੋਂ ਬਾਹਰ ਜਾ ਕੇ ਦਵਾਈਆਂ ਵੇਚਣ ਵਾਲਿਆਂ, ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਦੇਣ ਵਾਲਿਆਂ, ਹੋਲ਼ ਸੇਲ ਲਾਇਸੈਂਸ ਹੋਣ ਤੇ ਰਿਟੇਲ ਦਵਾਈਆਂ ਵੇਚਣ ਵਾਲਿਆਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਦੇ ਨਾਮ ਤੇ ਮੈਡੀਕਲ ਦਾ ਲਾਇਸੈਂਸ ਹੈ, ਉਸ ਦਾ ਦੁਕਾਨ ਤੇ ਬੈਠਣਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਐਡਵੋਕੇਟ ਧਾਰਨੀ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀਆਂ ਬੱਸਾਂ ਦੀ ਦਿੱਖ ’ਤੇ ਚੁੱ... ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਹਰਿੰਦਰ ਸਿੰਘ ਭਾਂਬਰੀ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।