01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਜਪਾ ਐਨ.ਜੀ.ਓ. ਸੈੱਲ ਦੇ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਹਰਗਣਾਂ ਦੇ ਕੈਂਸਰ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ. ਜੀ.

ਅਜੀਤ ਡੈਸਕ 01-11-2026
ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ.ਜੀ.ਓ. ਸੈੱਲ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਵਲੋਂ ਆਪਣੀ ਟੀਮ ਨਾਲ ਹਲਕਾ ਬਸੀ ਪਠਾਣਾਂ ਦੇ ਪਿੰਡ ਹਰਗਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੈਂਸਰ ਦੀ ਬਿਮਾਰੀ ਕਾਰਨ ਜਾਨਾਂ ਗਵਾ ਚੁੱਕੇ ਜੀਆਂ ਦੇ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਗ਼ਰੀਬ ਪਰਿਵਾਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਦੀ ਮੌਤ ਹੋਣ ਕਾਰਨ ਆਮਦਨੀ ਦਾ ਜ਼ਰੀਆ ਵੀ ਖ਼ਤਮ ਹੋ ਗਿਆ ਹੈ। ਆਮਦਨੀ ਦੇ ਸਾਧਨਾਂ ’ਚ ਕਮੀ ਹੋਣ ਕਾਰਨ ਪਰਿਵਾਰਾਂ ਨੂੰ ਆਪਣਾ ਗੁਜ਼ਾਰਾ ਕਰਨ ਵਿਚ ਵੀ ਬਹੁਤ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਰੋਮੀ ਨੇ ਦੱਸਿਆ ਕਿ ਪਿੰਡ ਦੇ ਸਾਬਕਾ ਸਰਪੰਚ ਜਸਮਿੰਦਰ ਸਿੰਘ ਸਾਹੀ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਲ 2026 ਵਿਚ ਹੁਣ ਤੱਕ ਕੈਂਸਰ ਦੀ ਬਿਮਾਰੀ ਕਾਰਨ ਇਸ ਪਿੰਡ ਵਿਚ ਕਰੀਬ 10 ਮੌਤਾਂ ਹੋ ਚੁੱਕੀਆਂ ਹਨ ਅਤੇ ਲਗਭਗ 6 ਕੈਂਸਰ ਪੀੜਿਤ ਪਿੰਡ ਵਾਸੀ ਜੇਰੇ ਇਲਾਜ ਚੱਲ ਰਹੇ ਹਨ। ਇਸ ਤੋਂ ਇਲਾਵਾ ਇਸ ਪਿੰਡ ਦੇ ਕੁਝ ਲੋਕ ਪਹਿਲਾਂ ਵੀ ਕੈਂਸਰ ਦੀ ਭੇਟ ਚੜ ਚੁੱਕੇ ਹਨ। ਮੋਹਾਲੀ ਦੇ ਇਕ ਕੈਂਸਰ ਹਸਪਤਾਲ ਦੁਆਰਾ ਪਿਛਲੇ ਦਿਨੀਂ ਪਿੰਡ ਦਾ ਸਰਵੇਖਣ ਵੀ ਕੀਤਾ ਗਿਆ ਸੀ। ਰੋਮੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਨੇੜਲੇ ਪਿੰਡ ਦੁੱਲਵਾਂ ਦੇ ਸਰਪੰਚ ਦੀ ਮੌਤ ਦਾ ਕਾਰਨ ਵੀ ਕੈਂਸਰ ਹੀ ਬਣਿਆ ਸੀ। ਰੋਮੀ ਨੇ ਕਿਹਾ ਕਿ ਇਸ ਇਲਾਕੇ ਵਿਚ ਕੈਂਸਰ ਦੀ ਬਿਮਾਰੀ ’ ਚ ਵਾਧਾ ਹੋਣਾ ਇਕ ਚਿੰਤਾ ਦਾ ਵਿਸ਼ਾ ਹੈ ਤੇ ਸਰਕਾਰ ਵਲੋਂ ਇਸ ਨੂੰ ਬਹੁਤ ਹੀ ਸੰਜੀਦਗੀ ਤੇ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮਨਜਿੰਦਰ ਸਿੰਘ ਰੋਮੀ ਨੇ ਪੀੜਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਵਾਇਆ। ਇਸ ਮੌਕੇ ਸਾਬਕਾ ਸਰਪੰਚ ਜਸਮਿੰਦਰ ਸਿੰਘ ਤੋਂ ਇਲਾਵਾ ਸਤਵੰਤ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਗਗਨਦੀਪ ਕੌਰ, ਹਰਵਿੰਦਰ ਸਿੰਘ, ਮਨਦੀਪ ਸਿੰਘ ਬੀਰੂ, ਹਰਜੀਤ ਸਿੰਘ, ਕਮਲਜੀਤ ਸਿੰਘ, ਕਮਲਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਗੈਰੀ ਬੜਿੰਗ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਾਂਗੇ-ਚੇਅਰਮੈਨ ਰਾਏ, ਪ੍ਰਧਾਨ ਮਾਂਗਟ ਅਗਲੀ ਖ਼ਬਰ ਕਾਂਗਰਸ ਵਲੋਂ ਦਿੱਲੀ ’ਚ ਕੀਤੀ ਜਾ ਰਹੀ ਰੈਲੀ ਸਿੱਖ ਭਾਵਨਾਵਾਂ ਨਾਲ ਸਿੱਧਾ ਖਿਲਵਾੜ-ਇੰਜ. ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।