ਰਣਜੋਧ ਸਿੰਘ ਹਡਾਣਾ ਨੇ ਅਕੌਤ ਪਿੰਡ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਘਰਾਂ ਦੇ ਦਸਤਾਵੇਜ਼ ਵੰਡੇ
ਭੁੱਨਰਹੇੜੀ 31 ਅਕਤੂਬਰ (ਧਨਵੰਤ ਸਿੰਘ)- ਹਲਕਾ ਸਨੌਰ ਦੇ ਪਿੰਡ ਅਕੌਤ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਰੀਬ 200 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਤਹਿਸੀਲਦਾਰ ਕਰਨਵੀਰ ਸਿੰਘ ਮਾਨ, ਕਾਨੂੰਗੋ ਮਨਜੀਤ ਸਿੰਘ ਅਤੇ ਪਟਵਾਰੀ ਰਾਕੇਸ਼ ਸ਼ਰਮਾ ਵੀ ਮੌਜੂਦ ਸਨ।
ਅਜੀਤ ਡੈਸਕ
01-11-2026